ਕਾਂਗਰਸੀ ਨੇਤਾ ਸੁਖਜਿੰਦਰ ਰੰਧਾਵਾ ਅਤੇ ਡੀਐਸਪੀ ਕੇ ਡੀ ਸਿੰਘ ‘ਤੇ ਲਾਏ ਝੂਠਾ ਫਸਾਉਣ ਦੇ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਲਈ ਆਏ ਲੰਗਾਹ ਦਾ ਜਦ ਪੱਤਰਕਾਰਾਂ ਨੇ ਪੱਖ ਜਾਣਨਾ ਚਾਹਿਆ ਤਾਂ ਉਸ ਨੇ ਇਹੋ ਕਿਹਾ ਕਿ ਉਸ ਦਾ ਪਾਰਟੀ ਵਰਕਰਾਂ ਨੂੰ ਸੰਦੇਸ਼ ਹੈ ਕਿ ਗੁਰਦਾਸਪੁਰ ਜ਼ਿਮਨੀ ਚੋਣ ਲਈ ਇੱਕ-ਇੱਕ ਵੋਟ ਭਾਜਪਾ ਨੂੰ ਪਾਉਣ। ਲੰਗਾਹ ਦੇ ਟਿਕਾਣਿਆਂ ‘ਤੇ ਪਿਛਲੇ 3 ਦਿਨਾਂ ਤੋਂ ਛਾਪੇ ਮਾਰਨ ਦਾ ਦਾਅਵਾ ਕਰਨ ਵਾਲੀ ਗੁਰਦਾਸਪੁਰ ਪੁਲਿਸ ਦੇ ਦਾਅਵਿਆਂ ਦੀ ਵੀ ਉਦੋਂ ਪੋਲ ਖੁੱਲ੍ਹ ਗਈ ਜਦ ਲੰਗਾਹ ਖ਼ੁਦ ਚੰਡੀਗੜ੍ਹ ਸਮਰਪਣ ਕਰਨ ਆ ਪੁੱਜਾ। ਆਤਮ-ਸਮਰਪਣ ਕਰਨ ਬਹਾਨੇ ਚੋਣ ਪ੍ਰਚਾਰ ਕਰਨ ਵਿੱਚ ਸਫਲ ਰਹੇ ਲੰਗਾਹ ਨੂੰ ਪੰਜਾਬ ਪੁਲਿਸ ਹੱਥ ਨਹੀਂ ਪਾ ਸਕੀ ਤੇ ਉਹ ਆਰਾਮ ਨਾਲ ਅਦਾਲਤ ਵਿੱਚੋਂ ਚਲਾ ਗਿਆ। ਲੰਗਾਹ ਨੇ ਕਿਹਾ ਕਿ ਗੁਰਦਾਸਪੁਰ ਦੇ ਕਾਂਗਰਸੀ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਐਸ.ਪੀ. ਕੇ.ਡੀ. ਸਿੰਘ ਨੇ ਗੁਰਦਾਸਪੁਰ ਜ਼ਿਮਨੀ ਚੋਣ ਕਾਰਨ ਉਸ ਵਿਰੁੱਧ ਝੂਠਾ ਕੇਸ ਬਣਾਇਆ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …