ਕਿਹਾ, ਪੰਜਾਬ ਪੁਲਿਸ ‘ਤੇ ਬਿਲਕੁਲ ਵੀ ਭਰੋਸਾ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰ ਦੇ ਦੋਸ਼ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ । ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ਸੈਕਟਰ 43 ਜ਼ਿਲ੍ਹਾ ਅਦਾਲਤ ਵਿੱਚ ਡਿਊਟੀ ਮੈਜਿਸਟਰੇਟ ਹਿਰਦੇਜੀਤ ਸਿੰਘ ਦੇ ਸਾਹਮਣੇ ਆਤਮ ਸਮਰਪਣ ਕੀਤਾ । ਲੰਗਾਹ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਅਤੇ ਹਰਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ‘ਤੇ ਬਿਲਕੁਲ ਭਰੋਸਾ ਨਹੀਂ ਹੈ ਕਿਉਂਕਿ ਬਲਾਤਕਾਰ ਦਾ ਇਹ ਕੇਸ ਸਿਆਸੀ ਰੰਜਿਸ਼ ਦੇ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਆਤਮ ਸਮਰਪਣ ਕਰਨ ਦਾ ਕਾਰਨ ਇਹੀ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਨੂੰ ਨਜਾਇਜ਼ ਹਿਰਾਸਤ ਵਿੱਚ ਲੈ ਕੇ ਤੰਗ ਪ੍ਰੇਸ਼ਾਨ ਨਾ ਕਰੇ । ਚੰਡੀਗੜ੍ਹ ਅਦਾਲਤ ਵੱਲੋਂ ਲੰਗਾਹ ਦੇ ਵਕੀਲਾਂ ਦਾ ਪੱਖ ਸੁਨਣ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ । ਲੰਗਾਹ ਦਾ ਕਹਿਣਾ ਹੈ ਕਿ ਉਹਨਾਂ ਨੂੰ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ ਤੇ ਜਲਦ ਹੀ ਸੱਚ ਸਭ ਦੇ ਸਾਹਮਣੇ ਆ ਜਾਵੇਗਾ ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …