21.1 C
Toronto
Wednesday, May 27, 2026
spot_img
Homeਪੰਜਾਬਸੁੱਚਾ ਸਿੰਘ ਲੰਗਾਹ ਦੀ ਭਾਲ ਲਈ ਪੁਲਿਸ ਨੇ ਲੁੱਕ ਆਊਟ ਨੋਟਿਸ ਕੀਤਾ...

ਸੁੱਚਾ ਸਿੰਘ ਲੰਗਾਹ ਦੀ ਭਾਲ ਲਈ ਪੁਲਿਸ ਨੇ ਲੁੱਕ ਆਊਟ ਨੋਟਿਸ ਕੀਤਾ ਜਾਰੀ

ਲੰਘੇ ਕੱਲ੍ਹ ਚੰਡੀਗੜ੍ਹ ਦੀ ਅਦਾਲਤ ਵਿਚ ਆਤਮ ਸਮਰਪਣ ਕਰਨ ਪਹੁੰਚਿਆ ਸੀ ਲੰਗਾਹ
ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰ ਦੇ ਮਾਮਲੇ ਘਿਰੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਭਾਲ ਲਈ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪੁਲਿਸ ਕਪਤਾਨ ਨੇ ਪੰਜਾਬ ਤੇ ਸੂਬੇ ਦੀ ਰਾਜਧਾਨੀ ਸਮੇਤ ਹਰਿਆਣਾ, ਦਿੱਲੀ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਜੰਮੂ-ਕਸ਼ਮੀਰ ਦੀ ਪੁਲਿਸ ਨੂੰ ਉਕਤ ਸੂਚਨਾ ਦੇ ਉਤਾਰੇ ਵੀ ਭੇਜ ਦਿੱਤੇ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਲੰਗਾਹ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਲਈ ਆਇਆ ਸੀ। ਪਰ ਅਦਾਲਤ ਨੇ ਉਸ ਦੀ ਅਰਜ਼ੀ ਵਾਪਸ ਮੋੜਦਿਆਂ ਉਸ ਨੂੰ ਗੁਰਦਾਸਪੁਰ ਜਾ ਕੇ ਸਮਰਪਣ ਕਰਨ ਲਈ ਕਿਹਾ ਸੀ।

RELATED ARTICLES
POPULAR POSTS