Breaking News
Home / ਪੰਜਾਬ / ਹਨੀਪ੍ਰੀਤ ਦੀ ਚੰਡੀਗੜ੍ਹ ਦੇ ਨੇੜੇ ਜ਼ੀਰਕਪੁਰ ਤੋਂ ਹੋਈ ਗ੍ਰਿਫਤਾਰੀ

ਹਨੀਪ੍ਰੀਤ ਦੀ ਚੰਡੀਗੜ੍ਹ ਦੇ ਨੇੜੇ ਜ਼ੀਰਕਪੁਰ ਤੋਂ ਹੋਈ ਗ੍ਰਿਫਤਾਰੀ

ਭਲਕੇ ਬੁੱਧਵਾਰ ਨੂੰ ਪੰਚਕੂਲਾ ਅਦਾਲਤ ਵਿਚ ਹੋਵੇਗੀ ਪੇਸ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਚਹੇਤੀ ਹਨੀਪ੍ਰੀਤ ਨੂੰ ਅੱਜ ਚੰਡੀਗੜ੍ਹ ਨੇੜੇ ਜ਼ੀਰਕਪੁਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੰਚਕੂਲਾ ਪੁਲਿਸ ਦੀ ਟੀਮ ਨੇ ਹਨੀਪ੍ਰੀਤ ਨੂੰ ਪੰਜਾਬ ਪੁਲਿਸ ਦੀ ਮੱਦਦ ਨਾਲ ਗ੍ਰਿਫਤਾਰ ਕੀਤਾ ਹੈ। ਹਰਿਆਣਾ ਪੁਲਿਸ ਨੇ ਹਨੀਪ੍ਰੀਤ ਦੀ ਗ੍ਰਿਫਤਾਰੀ ਬਾਰੇ ਪੁਸ਼ਟੀ ਕਰ ਦਿੱਤੀ ਹੈ। ਹਨੀਪ੍ਰੀਤ ਨਾਲ ਇਕ ਹੋਰ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਬਾਰੇ ਪੁਲਿਸ ਨੇ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ। ਚੇਤੇ ਰਹੇ ਕਿ ਜਦੋਂ ਰਾਮ ਰਹੀਮ ਨੂੰ 25 ਅਗਸਤ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਤਾਂ ਹਨੀਪ੍ਰੀਤ ਵੀ ਰਾਮ ਰਹੀਮ ਦੇ ਨਾਲ ਸੀ ਅਤੇ ਸੋਨਾਰੀਆ ਜੇਲ੍ਹ ਤੱਕ ਉਹ ਰਾਮ ਰਹੀਮ ਦੇ ਨਾਲ ਹੀ ਗਈ ਸੀ। ਪਰ ਬਾਅਦ ਵਿਚ ਹਨੀਪ੍ਰੀਤ ਫਰਾਰ ਹੋ ਗਈ ਤੇ ਅੱਜ 39 ਦਿਨ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਹਨੀਪ੍ਰੀਤ ਦਾ ਕਹਿਣਾ ਹੈ ਕਿ ਪਾਪਾ ਰਾਮ ਰਹੀਮ ਦੇ ਜੇਲ੍ਹ ਜਾਣ ਤੋਂ ਬਾਅਦ ਉਹ ਇਕੱਲੀ ਰਹਿ ਗਈ ਸੀ। ਹਨੀਪ੍ਰੀਤ ਨੂੰ ਭਲਕੇ ਬੁੱਧਵਾਰ ਨੂੰ ਪੰਚਕੂਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਹਨੀਪ੍ਰੀਤ ਨੂੰ ਪਨਾਹ ਦਿੱਤੀ ਹੈ, ਉਨ੍ਹਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

 

Check Also

ਪਠਾਨਕੋਟ ਦਾ ਮਰਚੈਂਟ ਨੇਵੀ ਅਫਸਰ ਓਮਾਨ ਦੇ ਸਮੁੰਦਰ ’ਚ ਲਾਪਤਾ

ਪਿਛਲੇ ਦਿਨੀਂ ਓਮਾਨ ਦੇ ਸਮੁੰਦਰ ’ਚ ਪਲਟ ਗਿਆ ਸੀ ਤੇਲ ਵਾਲਾ ਸਮੁੰਦਰੀ ਟੈਂਕਰ ਨਵੀਂ ਦਿੱਲੀ/ਬਿਊਰੋ …