ਪੰਜ ਸਿੱਖ ਸਹਿਬਾਨ ਦੀ ਮੀਟਿੰਗ ਵੀ ਭਲਕੇ ਹੋਵੇਗੀ, ਲੰਗਾਹ ਨੂੰ ਪੰਥ ‘ਚੋਂ ਛੇਕਣ ਦੀ ਤਿਆਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸਰਬੱਤ ਖ਼ਾਲਸਾ ਵੱਲੋਂ ਥਾਪੇ ਮੁਤਵਾਜ਼ੀ ਜੱਥੇਦਾਰਾਂ ਵੱਲੋਂ ਹੁਕਮਨਾਮਾ ਜਾਰੀ ਕਰਦਿਆਂ ਜਬਰ ਜਨਾਹ ਮਾਮਲੇ ਵਿੱਚ ਚਰਚਾ ਦਾ ਵਿਸ਼ਾ ਬਣੇ ਸ਼ੋਮਣੀ ਕਮੇਟੀ ਮੈਂਬਰ ਤੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸਿੱਖੀ ਤੋਂ ਖਾਰਜ ਕਰ ਦਿੱਤਾ ਗਿਆ ਹੈ। ਮੁਤਵਾਜ਼ੀ ਜੱਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਤੋਂ ਇਲਾਵਾ ਭਾਈ ਮੇਜਰ ਸਿੰਘ ਤੇ ਭਾਈ ਸੂਬਾ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੁੱਝ ਸਮਾਂ ਇਕੱਤਰਤਾ ਕੀਤੀ ਗਈ।
ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਲੰਗਾਹ ਮਾਮਲੇ ਵਿੱਚ ਭਲਕੇ 5 ਅਕਤੂਬਰ ਨੂੰ ਇੱਕਤਰਤਾ ਬੁਲਾਈ ਹੋਈ ਹੈ। ਇਸ ਇਕੱਤਰਤਾ ਵਿਚ ਲੰਗਾਹ ਨੂੰ ਪੰਥ ਵਿਚੋਂ ਵੀ ਛੇਕਿਆ ਜਾ ਸਕਦਾ ਹੈ।
Check Also
ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਪਾਰਟੀ ਨੇ ਲੁਧਿਆਣਾ ਪੱਛਮੀ ਤੋਂ ਐਲਾਨਿਆ ਉਮੀਦਵਾਰ
‘ਆਪ’ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਐਲਾਨ ਚੁੱਕੀ ਹੈ ਉਮੀਦਵਾਰ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ …