20.6 C
Toronto
Saturday, August 15, 2026
spot_img
Homeਪੰਜਾਬਨਵਜੋਤ ਸਿੱਧੂ ਨੇ ਸੁਖਬੀਰ ਬਾਦਲ ਤੇ ਮਜੀਠੀਆ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ

ਨਵਜੋਤ ਸਿੱਧੂ ਨੇ ਸੁਖਬੀਰ ਬਾਦਲ ਤੇ ਮਜੀਠੀਆ ‘ਤੇ ਕੀਤੇ ਤਿੱਖੇ ਸ਼ਬਦੀ ਹਮਲੇ

ਨਵਜੋਤ ਸਿੱਧੂ ਨੇ ਸੁਖਬੀਰ ਬਾਦਲ ਤੇ ਮਜੀਠੀਆ ‘ਤੇ ਕੀਤੇ ਤਿੱਖੇ ਸ਼ਬਦੀ ਹਮਲੇਕਿਹਾ, ਗੁਰਦਾਸਪੁਰ ਦੀ ਚੋਣ ਕਾਂਗਰਸ ਹੀ ਜਿੱਤੇਗੀ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਸਿੱਧੂ ਨੇ ਕਿਹਾ ਕਿ ਮਜੀਠੀਆ ਦੀ ਉਪਲਬਧੀ ਸਿਰਫ ਇੱਕੋ ਹੀ ਹੈ ਕਿ ਉਹ ਸੁਖਬੀਰ ਦਾ ਰਿਸ਼ਤੇਦਾਰ ਹੈ। ਇਸੇ ਕਰਕੇ ਹੀ ਕਈ ਟਕਸਾਲੀ ਅਕਾਲੀਆਂ ਨੂੰ ਅੱਜ ਆਪਣੇ ਘਰਾਂ ਵਿੱਚ ਬੈਠਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਸਿੱਧੂ ਨੇ ਕਿਹਾ ਕਿ ਗੁਰਦਾਸਪੁਰ ਦੀ ਚੋਣ ਕਾਂਗਰਸ ਹੀ ਜਿੱਤੇਗੀ। ਉਨ੍ਹਾਂ ਵਿਰੋਧੀਆਂ ਵੱਲੋਂ ਜਾਖੜ ਨੂੰ ਬਾਹਰੀ ਉਮੀਦਵਾਰ ਕਹਿਣ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਵੀ ਪਟਿਆਲਾ ਤੋਂ ਆ ਕੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਬਣੇ ਸਨ। ਉਨ੍ਹਾਂ ਕਿਹਾ ਕਿ ਭਾਜਪਾ-ਅਕਾਲੀ ਉਮੀਦਵਾਰ ਸਵਰਨ ਸਲਾਰੀਆ ਤਾਂ ਖੁਦ ਮੁੰਬਈ ਤੋਂ ਇੱਥੇ ਆਇਆ ਹੈ। ਸਿੱਧੂ ਨੇ ਸੁਖਬੀਰ ਬਾਦਲ ਨੂੰ ਇੱਕ ਵਾਰ ਫਿਰ ਸੁੱਖਾ ਗੱਪੀ ਕਿਹਾ ਤੇ ਅਕਾਲੀ ਦਲ ਨੂੰ ਕਾਰਪੋਰੇਟ ਲਿਮਟਿਡ ਕੰਪਨੀ ਬਣਾਉਣ ਦਾ ਇਲਜ਼ਾਮ ਲਾਇਆ।

 

RELATED ARTICLES
POPULAR POSTS