Breaking News
Home / ਪੰਜਾਬ / ਲੰਗਾਹ ਦੀ ਅਰਜ਼ੀ ‘ਤੇ ਸੁਣਵਾਈ ਹੁਣ 6 ਅਕਤੂਬਰ ਨੂੰ ਹੋਵੇਗੀ

ਲੰਗਾਹ ਦੀ ਅਰਜ਼ੀ ‘ਤੇ ਸੁਣਵਾਈ ਹੁਣ 6 ਅਕਤੂਬਰ ਨੂੰ ਹੋਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਇਰ ਅਗਾਂਊ ਜਮਾਨਤ ਦੀ ਅਰਜ਼ੀ ਤੇ ਸੁਣਵਾਈ 6 ਅਕਤੂਬਰ ਤੱਕ ਟਲ ਗਈ ਹੈ। ਲੰਗਾਹ ਵੱਲੋਂ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ 72 ਘੰਟੇ ਲਈ ਅਗਾਂਊ ਜਮਾਨਤ ਮੰਗੀ ਸੀ ਤਾਂ ਜੋ ਉਹ ਗੁਰਦਾਸਪੁਰ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਣ ਪਰ ਅੱਜ ਹਾਈਕੋਰਟ ਵਿੱਚ ਲੰਗਾਹ ਦੀ ਅਰਜ਼ੀ ‘ਤੇ ਸੁਣਵਾਈ ਨਹੀਂ ਹੋ ਸਕੀ । ਹੁਣ ਲੰਗਾਹ ਦੀ ਅਰਜੀ ਤੇ ਸੁਣਵਾਈ 6 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਹੋਏਗੀ । ਚੇਤੇ ਰਹੇ ਕਿ ਲੰਗਾਹ ਨੇ ਅੱਜ ਗੁਰਦਾਸਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਉਸ ਨੂੰ ਪੁਲਿਸ ਰਿਮਾਂਡ ‘ਤੇ ਵੀ ਭੇਜ ਦਿੱਤਾ ਗਿਆ ਹੈ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …