18.3 C
Toronto
Wednesday, September 23, 2026
spot_img
Homeਪੰਜਾਬਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧੀਆਂ

ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧੀਆਂ

ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧੀਆਂਸਾਧਵੀਆਂ ਨੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਕੀਤੀ ਮੰਗੀ
ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰੀ ਬਾਬਾ ਰਾਮ ਰਹੀਮ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬਲਾਤਕਾਰ ਪੀੜਤ ਦੋਵੇਂ ਸਾਧਵੀਆਂ ਨੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਵੇਲੇ ਰਾਮ ਰਹੀਮ ਬਲਾਤਕਾਰ ਦੇ ਦੋ ਕੇਸਾਂ ਵਿੱਚ 20 ਸਾਲ ਦੀ ਸਜ਼ਾ ਭੁਗਤ ਰਿਹਾ ਹੈ। ਪੀੜਤ ਸਾਧਵੀਆਂ ਨੇ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਸੀਬੀਆਈ ਦੇ 20 ਸਾਲ ਸਜ਼ਾ ਦੇਣ ਵਾਲੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਸਾਧਵੀਆਂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਬਲਾਤਕਾਰ ਦੇ ਕੇਸ ਵਿੱਚ ਉਮਰ ਕੈਦ ਦੀ ਵਿਵਸਥਾ ਹੈ ਪਰ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਦੋ ਕੇਸਾਂ ਵਿੱਚ 10-10 ਸਾਲ ਦੀ ਕੈਦ ਹੀ ਸੁਣਾਈ ਹੈ। ਚੇਤੇ ਰਹੇ ਕਿ ਰਾਮ ਰਹੀਮ ਖਿਲਾਫ ਕਤਲ ਤੇ ਚੇਲਿਆਂ ਨੂੰ ਨਿਪੁੰਸਕ ਬਣਾਉਣ ਦੇ ਕਈ ਕੇਸ ਚੱਲ ਰਹੇ ਹਨ। ਉਨ੍ਹਾਂ ਦਾ ਫੈਸਲਾ ਅਜੇ ਆਉਣਾ ਹੈ।

 

RELATED ARTICLES
POPULAR POSTS