ਅੰਮ੍ਰਿਤਸਰ : ਭਾਰਤ ਸਰਕਾਰ ਦੇ ਪੀਣਯੋਗ ਪਾਣੀ ਅਤੇ ਸਫਾਈ ਮੰਤਰਾਲੇ ਵਲੋਂ ਕੌਮੀ ਸਵੱਛ ਭਾਰਤ ਪੁਰਸਕਾਰ 2017 ਸਵੱਛ ਭਾਰਤ ਦਿਵਸ ਦੇ ਤਹਿਤ ਦਰਬਾਰ ਸਾਹਿਬ ਨੂੰ ਦਿੱਤਾ ਹੈ। ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਇਹ ਪੁਰਸਕਾਰ ਦਿੱਲੀ ਵਿਚ ਹਾਸਲ ਕੀਤਾ। ਕੇਂਦਰ ਸਰਕਾਰ ਵਲੋਂ ਦੇਸ਼ ਦੇ 10 ਪ੍ਰਮੁੱਖ ਸਥਾਨਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਅਜਮੇਰ ਸ਼ਰੀਫ ਦਰਗਾਹ, ਛਤਰਪਤੀ ਸ਼ਿਵਾਜੀ ਟਰਮੀਨਲ, ਕਾਮਾਖਿਆ ਮੰਦਰ, ਮਣਿਕਨਿਰਕਾ ਘਾਟ, ਮਿਨਾਕਸ਼ੀ ਮੰਦਰ, ਸ੍ਰੀ ਵੈਸ਼ਨੋ ਦੇਵੀ ਕਟੜਾ, ਸ੍ਰੀ ਜਗਨਨਾਥ ਪੁਰੀ, ਤਾਜ ਮਹਿਲ, ਤਿਰੁਪਤੀ ਬਾਲਾ ਜੀ ਮੰਦਰ ਨੂੰ ਇਹ ਪੁਰਸਕਾਰ ਦਿੱਤਾ ਗਿਆ ਹੈ। ਨਗਰ ਨਿਗਮ ਦੇ ਹੈਲਥ ਅਫਸਰ ਡਾ. ਰਾਜੂ ਚੌਹਾਨ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਨੇੜੇ ਦੀ ਸਾਫ ਸਫਾਈ ਵਿਵਸਥਾ ਨੂੰ ਲੈ ਕੇ ਇਹ ਪੁਰਸਕਾਰ ਦਿੱਤਾ ਗਿਆ ਹੈ। ਇਹ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਹੈ, ਜਿੱਥੇ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ।
Check Also
ਪੰਜਾਬ ਅਸੈਂਬਲੀ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣ ਹੁਣ 20 ਨੂੰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਣੇ ਵੱਖ-ਵੱਖ ਤਿਉਹਾਰਾਂ ਕਰਕੇ ਲਿਆ ਫੈਸਲਾ …