ਕਿਹਾ, ਕਰਜ਼ਾ ਲੈਣ ਲਈ ਸ਼ਰਤਾਂ ਨਰਮ ਕੀਤੀਆਂ ਜਾਣ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਕੀਤੀ ਮੀਟਿੰਗ ਵਿੱਚ ਮੰਗ ਰੱਖੀ ਕਿ ਕਰਜ਼ਾ ਲੈਣ ਸਬੰਧੀ ਸ਼ਰਤਾਂ ਨਰਮ ਕੀਤੀਆਂ ਜਾਣ ਤਾਂ ਜੋ ਪੰਜਾਬ ਸਰਕਾਰ ਕਰਜ਼ਾ ਚੁੱਕੇ ਕੇ ਕਿਸਾਨਾਂ ਦਾ 9500 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਸਕੇ। ਅਮਰਿੰਦਰ ਸਿੰਘ ਨੇ ਪਰਾਲ਼ੀ ਨੂੰ ਅੱਗ ਲਾਉਣ ਦੇ ਮਾਮਲੇ ਦੇ ਹੱਲ ਲਈ ਕਿਸਾਨਾਂ ਨੂੰ ਝੋਨੇ ਲਈ ਪ੍ਰਤੀ ਕੁਇੰਟਲ 100 ਰੁਪਏ ਵੱਧ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ ਖੇਤੀ ਲਈ ਵਰਤੇ ਜਾਂਦੇ ਸੰਦਾਂ ‘ਤੇ ਜੀਐਸਟੀ ਘਟਾਉਣ ਅਤੇ ਖੇਤੀ ਸਬੰਧੀ ਹੋਰ ਮਾਮਲਿਆਂ ਬਾਰੇ ਵੀ ਕੇਂਦਰੀ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ।