ਪਟਿਆਲਾ/ਬਿਊਰੋ ਨਿਊਜ਼
ਕੈਨੇਡਾ ਵਿੱਚ ਨਿਊ ਡੈਮੋਕਰੈਟਿਕ ਪਾਰਟੀ (ਐਨ.ਡੀ.ਪੀ.)ਆਗੂ ਲਈ ਹੋਈ ਵੋਟਿੰਗ ਵਿੱਚ ਸਭ ਤੋਂ ਵੱਧ ਵੋਟਾਂ ਹਾਸਲ ਕਰਨ ਵਾਲੇ ਸਿੱਖ ਆਗੂ ਜਗਮੀਤ ਸਿੰਘ ਦੇ ਚੁਣੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਗਮੀਤ ਸਿੰਘ ਦਾ ਭਾਰਤ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਰਵਾਇਤ ਅਨੁਸਾਰ ਸਨਮਾਨ ਕੀਤਾ ਜਾਵੇਗਾ। ਪ੍ਰੋ.ਬਡੂੰਗਰ ਨੇ ਕਿਹਾ ਕਿ ਜਗਮੀਤ ਸਿੰਘ ਅੱਜ ਦੀ ਨੌਜਵਾਨ ਪੀੜ੍ਹੀ ਦੇ ਸਿੱਖੀ ਸਰੂਪ ਵਿੱਚ ਅੱਗੇ ਵਧਣ ਲਈ ਪ੍ਰੇਰਨਾ ਸਰੋਤ ਵਜੋਂ ਸਾਹਮਣੇ ਆਏ ਹਨ। ਪ੍ਰੋ. ਬਡੂੰਗਰ ਨੇ ਜਗਮੀਤ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਵੀਜ਼ਾ ਨਾ ਦੇਣਾ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਅਤੇ ਗ੍ਰਹਿ ਵਿਭਾਗ ਨੂੰ ਪੱਤਰ ਭੇਜ ਕੇ ਜਗਮੀਤ ਸਿੰਘ ਨੂੰ ਵੀਜ਼ਾ ਦਿੱਤੇ ਜਾਣ ਦੀ ਸਿਫਾਰਿਸ਼ ਕੀਤੀ ਜਾਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …