6.7 C
Toronto
Thursday, November 6, 2025
spot_img
Homeਪੰਜਾਬਜੋਗਿੰਦਰ ਛੀਨਾ ਭਾਜਪਾ 'ਚ ਹੋਏ ਸ਼ਾਮਲ

ਜੋਗਿੰਦਰ ਛੀਨਾ ਭਾਜਪਾ ‘ਚ ਹੋਏ ਸ਼ਾਮਲ

ਕਿਹਾ, ਭਗਵੰਤ ਮਾਨ ਨੇ ਪਾਰਟੀ ਨੂੰ ਪ੍ਰਾਈਵੇਟ ਕੰਪਨੀ ‘ਚ ਬਦਲਿਆ
ਪਠਾਨਕੋਟ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ ‘ਤੇ ਪਾਰਟੀ ਨੂੰ ‘ਪ੍ਰਾਈਵੇਟ ਕੰਪਨੀ’ ਵਿੱਚ ਤਬਦੀਲ ਕਰਨ ਦੇ ਦੋਸ਼ ਲਾਉਂਦਿਆਂ ‘ਆਪ’ ਆਗੂ ਜੋਗਿੰਦਰ ਛੀਨਾ, ਜਿਨ੍ਹਾਂ ਨੇ ਦੀਨਾਨਗਰ ਤੋਂ ਵਿਧਾਨ ਸਭਾ ਚੋਣ ਲੜੀ ਸੀ, ਪਾਰਟੀ ਨੂੰ ਅਲਵਿਦਾ ਆਖ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਨੂੰ ਝਟਕਾ ਦਿੰਦਿਆਂ ਛੀਨਾ ਆਪਣੇ ਸਮੱਰਥਕਾਂ ਸਮੇਤ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਪ੍ਰਭਾਤ ਝਾਅ ਅਤੇ ਸੂਬਾਈ ਸਕੱਤਰ ਵਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਭਾਜਪਾ ਮੈਂਬਰ ਬਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਸਿਧਾਂਤਾਂ ਤੋਂ ਭਟਕ ਚੁੱਕੀ ਹੈ ਤੇ ਭਗਵੰਤ ਮਾਨ ਨੇ ਤਾਂ ਪਾਰਟੀ ਨੂੰ ਪ੍ਰਾਈਵੇਟ ਕੰਪਨੀ ਬਣਾ ਦਿੱਤਾ ਹੈ। ਛੀਨਾ ਨੇ ਆਖਿਆ ਕਿ ਜ਼ਿਮਨੀ ਚੋਣ ਵਿੱਚ ਕਾਂਗਰਸ ਨੂੰ ਮਾਤ ਦੇਣ ਦੇ ਇਰਾਦੇ ਨਾਲ ਉਨ੍ਹਾਂ ਤੇ ਉਨ੍ਹਾਂ ਦੇ ਸਮੱਰਥਕਾਂ ਨੇ ਸਵਰਨ ਸਲਾਰੀਆ ਦੀ ਜਿੱਤ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਹੈ।

 

RELATED ARTICLES
POPULAR POSTS