5 ਵਿਅਕਤੀਆਂ ਦੀ ਮੌਤ, ਇਕ ਜ਼ਖ਼ਮੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅਰੁਣਾਚਲ ਪ੍ਰਦੇਸ਼ ਵਿਚ ਏਅਰਫੋਰਸ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਨਾਲ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਸਵੇਰੇ ਤਕਰੀਬਨ 6 ਵਜੇ ਵਾਪਰਿਆ। ਹਾਦਸੇ ਦੇ ਕਾਰਨਾਂ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
ਜਦੋਂ ਇਹ ਹਾਦਸਾ ਹੋਇਆ ਉਸ ਸਮੇਂ ਇਹ ਹੈਲੀਕਾਪਟਰ ਮੈਂਟੀਨੈਂਸ ਮਿਸ਼ਨ ‘ਤੇ ਸੀ। ਐਮ ਆਈ 17 ਵੀ 5 ਹੈਲੀਕਾਪਟਰ ਦੁਨੀਆ ਦੇ ਸਭ ਤੋਂ ਆਧੁਨਿਕ ਟ੍ਰਾਂਸਪੋਰਟ ਹੈਲੀਕਾਪਟਰ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਚੇਤੇ ਰਹੇ ਕਿ ਭਾਰਤ ਨੇ ਇਹ ਹੈਲੀਕਾਪਟਰ ਰੂਸ ਤੋਂ ਖਰੀਦੇ ਹਨ।
Check Also
ਪਰਵਾਸੀ ਮਜ਼ਦੂਰਾਂ ਨੂੰ ਪਿੰਡ ’ਚੋਂ ਬਾਹਰ ਕੱਢਣ ਦਾ ਮਤਾ ਪਾਸ
ਬੂਟਾ ਸਿੰਘ ਵਾਲਾ ਦੀ ਗਰਾਮ ਸਭਾ ਨੇ ਲਿਆ ਫੈਸਲਾ ਬਨੂੜ/ਬਿਊਰੋ ਨਿਊਜ਼ ਮੁਹਾਲੀ ਦੇ ਕਸਬਾ ਬਨੂੜ …