Breaking News
Home / ਪੰਜਾਬ / ਵਿਵਾਦਤ ਐਸ.ਪੀ. ਸਲਵਿੰਦਰ ਨੂੰ ਬਲਾਤਕਾਰ ਮਾਮਲੇ ‘ਚ ਮਿਲੀ ਜ਼ਮਾਨਤ

ਵਿਵਾਦਤ ਐਸ.ਪੀ. ਸਲਵਿੰਦਰ ਨੂੰ ਬਲਾਤਕਾਰ ਮਾਮਲੇ ‘ਚ ਮਿਲੀ ਜ਼ਮਾਨਤ

ਸਲਵਿੰਦਰ ਲਗਾਤਾਰ ਰਿਹਾ ਵਿਵਾਦਾਂ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਵਿਵਾਦਤ ਐਸ.ਪੀ. ਸਲਵਿੰਦਰ ਸਿੰਘ ਨੂੰ ਬਲਾਤਕਾਰ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਜਸਟਿਸ ਏ.ਬੀ. ਚੌਧਰੀ ਨੇ ਸਲਵਿੰਦਰ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਗੁਰਦਾਸਪੁਰ ਦੇ ਵਧੀਕ ਸੈਸ਼ਨਜ਼ ਜੱਜ ਨੇ ਸਲਵਿੰਦਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਪਠਾਨਕੋਟ ਵਿੱਚ ਹਵਾਈ ਫੌਜ ਦੇ ਬੇਸ ਉੱਤੇ ਹੋਏ ਅੱਤਵਾਦੀ ਹਮਲੇ ਪਿੱਛੋਂ ਐਸ.ਪੀ. ਸਲਵਿੰਦਰ ਸਿੰਘ ਲਗਾਤਾਰ ਵਿਵਾਦਾਂ ਵਿੱਚ ਹੈ। ਉਸ ਖ਼ਿਲਾਫ਼ ਸਿਟੀ ਥਾਣਾ ਗੁਰਦਾਸਪੁਰ ਵਿੱਚ ਭ੍ਰਿਸ਼ਟਾਚਾਰ ਤੇ ਬਲਾਤਕਾਰ ਦਾ ਕੇਸ ਦਰਜ ਹੋਇਆ ਸੀ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …