ਪਾਰਟੀ ਦੇ ਜਨਰਲ ਸਕੱਤਰ ਹਰਦੀਪ ਕਿੰਗਰਾ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
‘ਆਪਣਾ ਪੰਜਾਬ ਪਾਰਟੀ’ ਨੇ ਗੁਰਦਾਸਪੁਰ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਦੇ ਉਮੀਦਵਾਰ ਸਵਰਨ ਸਿੰਘ ਸਲਾਰੀਆ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਚੰਡੀਗੜ੍ਹ ਵਿਚ ਪਾਰਟੀ ਦੇ ਜਨਰਲ ਸਕੱਤਰ ਹਰਦੀਪ ਕਿੰਗਰਾ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤਾ ਜਦੋਂ ਕਿ ਪਾਰਟੀ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਵੋਟਰਾਂ ਨੂੰ ਆਪਣੀ ਮਰਜ਼ੀ ਮੁਤਾਬਕ ਵੋਟ ਪਾਉਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੁੱਚਾ ਸਿੰਘ ਛੋਟੇਪੁਰ ਦੀ ‘ਆਪਣਾ ਪੰਜਾਬ ਪਾਰਟੀ’ ਦੇ ਅਕਾਲੀ ਦਲ ਵਿਚ ਸ਼ਾਮਲ ਦੀ ਚਰਚਾ ਵੀ ਛਿੜੀ ਸੀ। ਇਸ ਤੋਂ ਬਾਅਦ ਸੁੱਚਾ ਸਿੰਘ ਛੋਟੇਪੁਰ ਦਾ ਬਿਆਨ ਆਇਆ ਕਿ ਆਪਣਾ ਪੰਜਾਬ ਪਾਰਟੀ ਅਕਾਲੀ ਦਲ ਵਿਚ ਸ਼ਾਮਲ ਨਹੀਂ ਹੋ ਰਹੀ ਹੈ।