7 ਸ਼ਹੀਦਾਂ ਦੇ ਮ੍ਰਿਤਕ ਸਰੀਰ ਪੋਲੀਬੈਗ ਅਤੇ ਗੱਤਿਆਂ ‘ਚ ਲਪੇਟ ਕੇ ਲਿਆਂਦੇ ਗਏ
ਨਵੀਂ ਦਿੱਲੀ/ਬਿਊਰੋ ਨਿਊਜ਼
ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਵਿਚ ਹੈਲੀਕਾਪਟਰ ਹਾਦਸੇ ਵਿਚ ਸ਼ਹੀਦ ਹੋਏ ਜਵਾਨਾਂ ਦੀਆਂ ਲਾਸ਼ਾਂ ਨੂੰ ਲਿਫਾਫਿਆਂ ਤੇ ਗੱਤਿਆਂ ਵਿਚ ਰੱਖੇ ਜਾਣ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਫੌਜ ਦੀ ਕਿਰਕਿਰੀ ਹੋਣੀ ਸ਼ੁਰੂ ਹੋ ਗਈ ਹੈ। ਲੋਕ ਸੋਸ਼ਲ ਮੀਡੀਆ ‘ਤੇ ਫੌਜ ਪ੍ਰਤੀ ਆਪਣਾ ਗੁੱਸਾ ਕੱਢ ਰਹੇ ਹਨ। ਫੌਜ ਦਾ ਕਹਿਣਾ ਹੈ ਕਿ ਸ਼ਹੀਦਾਂ ਦੀਆਂ ਲਾਸ਼ਾਂ ਨੂੰ ਅਜਿਹੇ ਤਰੀਕੇ ਨਾਲ ਲਿਪੇਟਣਾ ਭੁੱਲ ਹੈ ਤੇ ਭਵਿੱਖ ਵਿਚ ਹਮੇਸ਼ਾ ਸ਼ਹੀਦਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ। ਚੇਤੇ ਰਹੇ ਕਿ ਲੰਘੇ ਸ਼ੁੱਕਰਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿਚ ਏਅਰਫੋਰਸ ਦਾ ਐਮਆਈ 17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਵਿਚ ਦੋ ਜਵਾਨਾਂ ਤੇ ਪੰਜ ਕਰੂ ਮੈਂਬਰਾਂ ਸਣੇ ਸੱਤ ਜਵਾਨ ਸ਼ਹੀਦ ਹੋ ਗਏ ਸਨ। ਇਸ ਘਟਨਾ ਲਈ ਟਵਿੱਟਰ ‘ਤੇ ਕਈ ਲੋਕਾਂ ਨੇ ਰੋਸ ਜ਼ਾਹਰ ਕੀਤਾ ਹੈ। ਜਦੋਂ ਇਹ ਮਾਮਲਾ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਤੱਕ ਪਹੁੰਚਿਆ ਅਤੇ ਉਨ੍ਹਾਂ ਦੀ ਦਖਲਅੰਦਾਜ਼ੀ ਤੋਂ ਬਾਅਦ ਫੌਜ ਨੂੰ ਸਫਾਈ ਦੇਣੀ ਪਈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …