14.3 C
Toronto
Monday, September 14, 2026
spot_img
Homeਪੰਜਾਬਬਠਿੰਡਾ ਜੇਲ੍ਹ 'ਤੇ ਲੱਗਾ ਸਵਾਲੀਆ ਨਿਸ਼ਾਨ

ਬਠਿੰਡਾ ਜੇਲ੍ਹ ‘ਤੇ ਲੱਗਾ ਸਵਾਲੀਆ ਨਿਸ਼ਾਨ

ਬਠਿੰਡਾ ਜੇਲ੍ਹ ‘ਤੇ ਲੱਗਾ ਸਵਾਲੀਆ ਨਿਸ਼ਾਨਹਵਾਲਾਤੀ ਨੇ ਕੀਤੀ ਖੁਦਕੁਸ਼ੀ
ਬਠਿੰਡਾ/ਬਿਊਰੋ ਨਿਊਜ਼
ਕੇਂਦਰੀ ਜੇਲ੍ਹ ਬਠਿੰਡਾ ਵਿੱਚ ਕੈਦ 32 ਸਾਲਾ ਹਵਾਲਾਤੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਉਣ ਨਾਲ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਹਵਾਲਾਤੀ ਦਾ ਨਾਂ ਪੱਪੂ ਸਿੰਘ ਸੀ। ਉਹ ਜੇਲ੍ਹ ਵਿੱਚ ਨਾਜਾਇਜ਼ ਸ਼ਰਾਬ ਦੇ ਕੇਸ ਵਿੱਚ ਬੰਦ ਸੀ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਪੱਪੂ ਨੂੰ ਪੁਲਿਸ ਨੇ 7 ਅਕਤੂਬਰ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ 8 ਅਕਤੂਬਰ ਨੂੰ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਬਠਿੰਡਾ ਦੇ ਪਿੰਡ ਘਾਟ ਵਾਲੀ ਦੇ ਵਸਨੀਕ ਪੱਪੂ ਸਿੰਘ ਨੇ ਲੰਘੀ ਰਾਤ ਤਕਰੀਬਨ ਸਾਢੇ ਬਾਰਾਂ ਵਜੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਵਾਰਸ ਇਸ ਗੱਲ ਤੋਂ ਸੰਤੁਸ਼ਟ ਨਹੀਂ ਕਿ ਉਸ ਨੇ ਆਤਮ ਹੱਤਿਆ ਕੀਤੀ ਹੋਵੇਗੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

 

RELATED ARTICLES
POPULAR POSTS