13.4 C
Toronto
Saturday, May 23, 2026
spot_img
Homeਪੰਜਾਬਭਲਕੇ 11 ਅਕਤੂਬਰ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਪੈਣਗੀਆਂ ਵੋਟਾਂ

ਭਲਕੇ 11 ਅਕਤੂਬਰ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਪੈਣਗੀਆਂ ਵੋਟਾਂ

ਨਤੀਜੇ 15 ਅਕਤੂਬਰ ਨੂੰ ਐਲਾਨੇ ਜਾਣਗੇ
ਗੁਰਦਾਸਪੁਰ/ਬਿਊਰੋ ਨਿਊਜ਼
ਭਲਕੇ 11 ਅਕਤੂਬਰ ਨੂੰ ਗੁਰਦਾਸਪੁਰ ਵਿਚ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਵੋਟਾਂ ਦੇ ਨਤੀਜੇ 15 ਅਕਤੂਬਰ ਨੂੰ ਐਲਾਨੇ ਜਾਣੇ ਹਨ। ਚੋਣ ਅਮਲਾ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਚੁੱਕਾ ਹੈ ਅਤੇ ਭਲਕੇ ਵੋਟਿੰਗ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਸਰਕਾਰ ਵਲੋਂ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਗੁਰਦਾਸਪੁਰ ਵਿਚ ਮੁੱਖ ਮੁਕਾਬਲਾ ਕਾਂਗਰਸ, ਭਾਜਪਾ-ਅਕਾਲੀ ਗਠਜੋੜ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੋਣਾ ਹੈ ਪਰ ਪਲੜਾ ਕਾਂਗਰਸ ਦਾ ਹੀ ਭਾਰੀ ਦੇਖਿਆ ਗਿਆ ਹੈ। ਚੇਤੇ ਰਹੇ ਕਿ ਕਾਂਗਰਸ ਵਲੋਂ ਸੁਨੀਲ ਜਾਖੜ, ਭਾਜਪਾ-ਅਕਾਲੀ ਗਠਜੋੜ ਵਲੋਂ ਸਵਰਨ ਸਲਾਰੀਆ ਅਤੇ ਆਮ ਆਦਮੀ ਪਾਰਟੀ ਵਲੋਂ ਸੁਰੇਸ਼ ਖਜੂਰੀਆ ਚੋਣ ਮੈਦਾਨ ਵਿਚ ਹਨ। ਇਹ ਤਿੰਨੋਂ ਉਮੀਦਵਾਰ ਆਪੋ-ਆਪਣੀ ਜਿੱਤ ਦੇ ਵਾਅਦੇ ਕਰ ਰਹੇ ਹਨ। ਗੁਰਦਾਸਪੁਰ ਦੀ ਜ਼ਿਮਨੀ ਚੋਣ ਨੂੰ 2019 ਦੀਆਂ ਲੋਕ ਸਭਾ ਚੋਣਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।

 

RELATED ARTICLES
POPULAR POSTS