Breaking News
Home / ਪੰਜਾਬ / ਹਨੀਪ੍ਰੀਤ ਨੂੰ ਪੰਚਕੂਲਾ ਦੀ ਅਦਾਲਤ ‘ਚ ਕੀਤਾ ਗਿਆ ਪੇਸ਼

ਹਨੀਪ੍ਰੀਤ ਨੂੰ ਪੰਚਕੂਲਾ ਦੀ ਅਦਾਲਤ ‘ਚ ਕੀਤਾ ਗਿਆ ਪੇਸ਼

ਅੱਜ ਵੀ ਅਦਾਲਤ ‘ਚ ਫੁੱਟ-ਫੁੱਟ ਕੇ ਰੋਈ ਹਨੀਪ੍ਰੀਤ
ਤਿੰਨ ਦਿਨਾਂ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜੀ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਮੀਤ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਸ ਦੇ ਨਾਲ ਸੁਖਦੀਪ ਕੌਰ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਵਿਸ਼ੇਸ਼ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫਿਰ ਹਨੀਪ੍ਰੀਤ ਅਤੇ ਸੁਖਦੀਪ ਕੌਰ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹਨੀਪ੍ਰੀਤ ਅੱਜ ਵੀ ਅਦਾਲਤ ਰੂਮ ਵਿਚ ਫੁੱਟ-ਫੁੱਟ ਕੇ ਰੋਈ ਅਤੇ ਕਹਿ ਰਹੀ ਸੀ ਮੈਨੂੰ ਜਿੰਨਾ ਵੀ ਪਤਾ ਸੀ ਮੈਂ ਪੁਲਿਸ ਨੂੰ ਦੱਸ ਦਿੱਤਾ ਹੈ। ਚੇਤੇ ਰਹੇ ਕਿ ਪਿਛਲੇ 6 ਦਿਨਾਂ ਤੋਂ ਹਨੀਪ੍ਰੀਤ ਪੁਲਿਸ ਰਿਮਾਂਡ ‘ਤੇ ਸੀ, ਪਰ ਪੁਲਿਸ ਹਨੀਪ੍ਰੀਤ ਕੋਲੋਂ ਕੋਈ ਜ਼ਿਆਦਾ ਜਾਣਕਾਰੀ ਹਾਸਲ ਨਹੀਂ ਕਰ ਸਕੀ। ਪੁਲਿਸ ਨੇ ਅਦਾਲਤ ਵਿਚ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਹਾਲੇ ਵੀ ਕਈ ਸਵਾਲ ਹਨ, ਜਿਨ੍ਹਾਂ ਦੇ ਜਵਾਬ ਹਨੀਪ੍ਰੀਤ ਕੋਲੋਂ ਨਹੀਂ ਮਿਲੇ। ਇਸ ਕਰਕੇ ਹਨੀਪ੍ਰੀਤ ਦਾ ਪੁਲਿਸ ਰਿਮਾਂਡ ਹੋਰ ਵਧਾਇਆ ਜਾਵੇ।

 

Check Also

ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …