ਦੋ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਭਾਰਤੀ ਹਵਾਈ ਫੌਜ ਦੇ ਦੋ ਗਰੁੜ ਕਮਾਂਡੋ ਸ਼ਹੀਦ ਹੋ ਗਏ। ਜ਼ਿਕਰਯੋਗ ਹੈ ਕਿ 1990 ਵਿਚ ਘਾਟੀ ਵਿਚ ਅੱਤਵਾਦ ਦੇ ਸਿਰ ਚੁੱਕਣ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਮੁਕਾਬਲੇ ਵਿਚ ਹਵਾਈ ਫੌਜ ਦੇ ਗਰੁੜ ਕਮਾਂਡੋ ਸ਼ਹੀਦ ਹੋਏ ਹੋਣ। ਇਹ ਮੁਕਾਬਲਾ ਬਾਂਦੀਪੋਰਾ ਦੇ ਹਾਜ਼ਿਨ ਇਲਾਕੇ ਵਿਚ ਹੋਇਆ। ਸੀਨੀਅਰ ਸੁਰੱਖਿਆ ਅਧਿਕਾਰੀ ਰਾਜੇਸ਼ ਕਾਲੀਆ ਨੇ ਦੱਸਿਆ ਕਿ ਹਾਜ਼ਿਨ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲੱਗਿਆ ਸੀ। ਇਸ ਤੋਂ ਬਾਅਦ ਫੌਜ ਨੇ ਸਾਂਝਾ ਅਪਰੇਸ਼ਨ ਚਲਾਇਆ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਆਧੁਨਿਕ ਹਥਿਆਰਾਂ ਨਾਲ ਫਾਇਰ ਕੀਤੇ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ।