ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲੇ ਰਾਜਾਂ ਦੀ ਗਿਣਤੀ 10 ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਆਨੰਦ ਮੈਰਿਜ ਐਕਟ ਸੱਤ ਰਾਜਾਂ ਵਿਚ ਲਾਗੂ ਕੀਤੇ ਜਾਣ ਤੋਂ ਬਾਅਦ ਹੁਣ ਤਿੰਨ ਹੋਰ ਰਾਜਾਂ ਵਿਚ ਲਾਗੂ ਹੋ ਗਿਆ ਹੈ। ਇਸ ਤਰ੍ਹਾਂ ਕੇਰਲ, ਮੱਧ ਪ੍ਰਦੇਸ਼ ਤੇ ਮਿਜ਼ੋਰਮ ਨੂੰ ਮਿਲਾ ਕੇ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲੇ ਰਾਜਾਂ ਦੀ ਗਿਣਤੀ 10 ਹੋ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਐਕਟ ਦੇਸ਼ ਭਰ ਵਿਚ ਲਾਗੂ ਕਰਨ ਦੀ ਮੁਹਿੰਮ ਜ਼ੋਰਾਂ ‘ਤੇ ਹੈ ਅਤੇ ਛੇਤੀ ਹੀ ਇਹ ਦੇਸ਼ ਦੇ ਸਾਰੇ ਰਾਜਾਂ ਵਿਚ ਲਾਗੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਬਿਹਾਰ, ਉੱਤਰਾਖੰਡ ਤੇ ਦਿੱਲੀ ਸਮੇਤ ਵੱਖ-ਵੱਖ ਰਾਜਾਂ ਵਿਚ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।
ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕੀਤੀ ਹੈ ਜਿਨ੍ਹਾਂ ਭਰੋਸਾ ਦਿੱਤਾ ਹੈ ਕਿ ਦਿੱਲੀ ਵਿਚ ਐਕਟ ਜਲਦ ਲਾਗੂ ਹੋਵੇਗਾ ਤੇ ਇਸ ਦੀ ਪ੍ਰਕਿਰਿਆ ਪੂਰੀ ਹੋਣ ਦੇ ਨੇੜੇ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …