ਕਸ਼ਮੀਰ ‘ਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ, ਇਕ ਆਮ ਨਾਗਰਿਕ ਦੀ ਵੀ ਗਈ ਜਾਨ
ਸ੍ਰੀਨਗਰ/ਬਿਊਰੋ ਨਿਊਜ਼
ਪਾਕਿਸਤਾਨ ਨੇ ਅੱਜ ਫਿਰ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿ ਸੈਨਿਕਾਂ ਨੇ ਪੁੰਛ ਦੀ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਫਾਇਰਿੰਗ ਕੀਤੀ, ਜਿਸ ਵਿਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਇਸ ਤੋਂ ਇਲਾਵਾ ਇਕ ਆਮ ਨਾਗਰਿਕ ਦੀ ਵੀ ਜਾਨ ਚਲੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਹੁਣ ਤੱਕ ਪਾਕਿ ਵਲੋਂ 505 ਵਾਰੀ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿ ਵਲੋਂ ਸਵੇਰੇ ਸਾਢੇ ਦਸ ਵਜੇ ਐਲ ਓ ਸੀ ‘ਤੇ ਛੋਟੇ ਹਥਿਆਰਾਂ ਨਾਲ ਫਾਇਰਿੰਗ ਕੀਤੀ ਗਈ ਸੀ, ਜਿਸ ਦਾ ਭਾਰਤੀ ਫੌਜ ਨੇ ਵੀ ਮੂੰਹ ਤੋੜਵਾਂ ਜਵਾਬ ਦਿੱਤਾ। ਬਾਰਾਮੂਲਾ ਦੇ ਕਰਾਲਵਰ ਇਲਾਕੇ ਵਿਚ ਵੀ ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਆਰੰਭੀ ਹੋਈ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …