15.7 C
Toronto
Monday, September 28, 2026
spot_img
Homeਭਾਰਤਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ ਚੋਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ ਚੋਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ ਚੋਰੀਸਕੱਤਰੇਤ ਦੇ ਬਾਹਰ ਖੜ੍ਹੀ ਸੀ ਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਅਪਰਾਧੀਆਂ ਦੇ ਹੌਸਲੇ ਬੁਲੰਦ ਹੀ ਲੱਗਦੇ ਹਨ। ਇਸ ਦੀ ਤਾਜ਼ਾ ਮਿਸਾਲ ਅੱਜ ਦੇਖਣ ਨੂੰ ਮਿਲੀ, ਜਦ ਦਿੱਲੀ ਸਕੱਤਰੇਤ ਦੇ ਬਾਹਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ ਚੋਰੀ ਹੋ ਗਈ। ਸੂਚਨਾ ਮਿਲਦਿਆਂ ਹੀ ਦਿੱਲੀ ਪੁਲਿਸ ਨੇ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਵਿਚ ਜੁਟ ਗਈ ਹੈ। ਇਹ ਪਹਿਲਾ ਅਜਿਹਾ ਮਾਮਲਾ ਹੈ ਜਦ ਦਿੱਲੀ ਵਿਚ ਕਿਸੇ ਮੁੱਖ ਮੰਤਰੀ ਦੀ ਗੱਡੀ ਚੋਰੀ ਹੋਈ ਹੋਵੇ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਇਹ ਨਿੱਜੀ ਕਾਰ ਸੀ, ਜਿਸ ‘ਤੇ ਚੋਰਾਂ ਨੇ ਹੱਥ ਸਾਫ ਕੀਤਾ ਹੈ।

RELATED ARTICLES
POPULAR POSTS