ਹਾਈਕੋਰਟ ਵੱਲੋਂ ਨੋਟਿਸ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੀਵਾਲੀ ਦੇ ਤਿਉਹਾਰ ‘ਤੇ ਪਟਾਕਿਆਂ ਨਾਲ ਫੈਲਣ ਵਾਲੇ ਪ੍ਰਦੂਸ਼ਣ ਦਾ ਸਖ਼ਤ ਨੋਟਿਸ ਲਿਆ ਹੈ। ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ ਕਰਕੇ ਇਸ ‘ਤੇ ਜਵਾਬ ਮੰਗਿਆ ਹੈ। ਇਸ ਮਾਮਲੇ ਵਿਚ ਅਦਾਲਤ ਨੇ ਸੀਨੀਅਰ ਵਕੀਲ ਅਨੁਪਮ ਗੁਪਤਾ ਨੂੰ ਕੋਰਟ ਮਿੱਤਰ ਨਿਯੁਕਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਵਿਚ ਪਟਾਕੇ ਵੇਚਣ ‘ਤੇ ਪਾਬੰਦੀ ਲਾਈ ਸੀ ਤੇ ਇਸ ਮਸਲੇ ‘ਤੇ ਸਿਆਸਤ ਵੀ ਭਖ਼ ਗਈ ਸੀ। ਭਾਜਪਾ ਦੇ ਕੁਝ ਆਗੂਆਂ ਨੇ ਇਸ ਨੂੰ ਹਿੰਦੂ ਧਰਮ ਦੇ ਤਿਓਹਾਰਾਂ ਦੇ ਖ਼ਿਲਾਫ ਫੈਸਲਾ ਕਰਾਰ ਦਿੱਤਾ ਸੀ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …