Breaking News
Home / ਭਾਰਤ / ਆਰੂਸ਼ੀ ਕਤਲ ਕੇਸ ਦਾ ਇਲਾਹਾਬਾਦ ਹਾਈਕੋਰਟ ਨੇ ਸੁਣਾਇਆ ਫੈਸਲਾ

ਆਰੂਸ਼ੀ ਕਤਲ ਕੇਸ ਦਾ ਇਲਾਹਾਬਾਦ ਹਾਈਕੋਰਟ ਨੇ ਸੁਣਾਇਆ ਫੈਸਲਾ

ਅਦਾਲਤ ਨੇ ਆਰੂਸ਼ੀ ਦੇ ਮਾਂ-ਬਾਪ ਨੂੰ ਕੀਤਾ ਬਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਨੋਇਡਾ ਦੇ ਚਰਚਿਤ ਆਰੂਸ਼ੀ-ਹੇਮਰਾਜ ਕਤਲ ਕੇਸ ਵਿੱਚ ਇਲਾਹਾਬਾਦ ਹਾਈਕੋਰਟ ਨੇ ਸੀ.ਬੀ.ਆਈ. ਅਦਾਲਤ ਦੇ ਫ਼ੈਸਲੇ ਨੂੰ ਪਲਟਦਿਆਂ ਮ੍ਰਿਤਕਾ ਦੇ ਮਾਂ-ਬਾਪ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਰਾਜੇਸ਼ ਤੇ ਨੁਪੂਰ ਤਲਵਾਰ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸੀ.ਬੀ.ਆਈ. ਦੀ ਜਾਂਚ ‘ਤੇ ਵੀ ਸਵਾਲ ਚੁੱਕੇ ਹਨ। ਸੀ.ਬੀ.ਆਈ. ਦੀ ਜਾਂਚ ਦੇ ਆਧਾਰ ‘ਤੇ ਤਲਵਾਰ ਜੋੜੇ ਨੂੰ ਆਪਣੀ ਧੀ ਤੇ ਨੌਕਰ ਦੇ ਕਤਲ ਦੇ ਇਲਜ਼ਾਮ ਵਿੱਚ ਵਿਸ਼ੇਸ਼ ਅਦਾਲਤ ਨੇ 26 ਨਵੰਬਰ 2013 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਤਲਵਾਰ ਜੋੜੇ ਨੇ ਸੀ.ਬੀ.ਆਈ. ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਦਾ ਅੱਜ ਇਲਾਹਾਬਾਦ ਹਾਈਕੋਰਟ ਨੇ ਫੈਸਲਾ ਸੁਣਾਇਆ । ਚੇਤੇ ਰਹੇ ਕਿ 14 ਸਾਲਾ ਆਰੂਸ਼ੀ ਤਲਵਾਰ ਦਾ 16 ਮਈ 2008 ਨੂੰ ਕਤਲ ਹੋ ਗਿਆ ਸੀ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …