ਬਰੈਂਪਟਨ/ ਬਿਊਰੋ ਨਿਊਜ਼ : ਮੇਜਰ ਕੋਲੀਏਜਨ ਬਿਊਰੋ ਨੇ 21 ਮਾਰਚ ਨੂੰ ਕਵੀਨ ਸਟਰੀਟ ਅਤੇ ਗੋਰਵੇ ਡਰਾਈਵ, ਬਰੈਂਪਟਨ ਵਿਚ ਕਰੀਬ 1.30 ਵਜੇ ਹੋਏ ਇਕ ਸੜਕ ਹਾਦਸੇ ਦੀ ਜਾਂਚ ਵਿਚ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਇਸ ਸਬੰਧ ਵਿਚ ਜਾਣਕਾਰੀ ਰੱਖਦਾ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ।
ਇਸ ਮਾਮਲੇ ਵਿਚ ਇਕ ਸਿਲਵਰ ਸੁਜ਼ੂਕੀ ਐਸ.ਯੂ.ਵੀ. ਵੀ ਸ਼ਾਮਲ ਸੀ, ਜਿਸ ਨੂੰ ਪਾਰਕ ਕੀਤੇ ਹੋਏ ਦੋ ਵਾਹਨਾਂ ਅਤੇ ਤਿੰਨ ਰਾਹ ਚੱਲਦੇ ਲੋਕਾਂ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਦੇ ਚੱਲਦੇ ਦੋ ਲੋਕਾਂ ਨੂੰ ਗੰਭੀਰ ਸੱਟ ਲੱਗੀ ਹੈ ਅਤੇ ਉਨ੍ਹਾਂ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਸਬੰਧ ਵਿਚ ਬਰੈਂਪਟਨ ਵਾਸੀ 24 ਸਾਲ ਦੇ ਡੇਲਨ ਮਾਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ‘ਤੇ ਖ਼ਤਰਨਾਕ ਢੰਗ ਨਾਲ ਡਰਾਈਵਿੰਗ ਕਰਨ ਦਾ ਦੋਸ਼ ਵੀ ਲਗਾਇਆ ਹੈ। ਪੁਲਿਸ ਨੇ ਡੇਲਨ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਉਸ ਦੇ ਬਾਰੇ ਵਿਚ ਵਿਸਥਾਰ ਨਾਲ ਜਾਣਕਾਰੀ ਹਾਸਲ ਕਰ ਰਹੀ ਹੈ ਕਿਉਂਕਿ ਪੁਲਿਸ ਨੂੰ ਸ਼ੱਕ ਹੈ ਕਿ ਡੇਲਨ ਪਹਿਲਾਂ ਵੀ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਸ਼ਾਮਲ ਰਿਹਾ ਹੋ ਸਕਦਾ ਹੈ।
Check Also
ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ
ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, …