ਹਰਿਮੰਦਰ ਸਾਹਿਬ ਸਮੂਹ ‘ਚ ਹੋਈ ਝੜਪ ਦੌਰਾਨ ਕਈ ਵਿਅਕਤੀ ਜ਼ਖ਼ਮੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਮੁਤਵਾਜ਼ੀ ਜਥੇਦਾਰਾਂ ਦੇ ਹਮਾਇਤੀਆਂ ਦਰਮਿਆਨ ਸ੍ਰੀ ਹਰਮਿੰਦਰ ਸਾਹਿਬ ਸਮੂਹ ਅਤੇ ਬਾਹਰ ਦੋ ਵਾਰ ਝੜਪ ਹੋਈ। ਇਸ ਝੜਪ ਵਿਚ ਸ਼੍ਰੋਮਣੀ ਕਮੇਟੀ ਦੇ ਦੋ ਮੁਲਾਜ਼ਮਾਂ ਸਮੇਤ ਕਈ ਵਿਅਕਤੀ ਜ਼ਖ਼ਮੀ ਹੋ ਗਏ।
ਜ਼ਿਕਰਯੋਗ ਹੈ ਕਿ ਜੌਹਰ ਸਿੰਘ, ਗੁਰਦਵਾਰਾ ਕਾਹਨੂੰਵਾਨ ਛੰਭ ਛੋਟਾ ਘੱਲੂਘਾਰਾ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸੀ ਤੇ ਇੱਥੋਂ ਦੇ ਸਕੱਤਰ ਦੇ ਪਿਛਲੇ ਦਿਨੀਂ ਗੁਰਦਵਾਰੇ ਅੰਦਰ ਕਿਸੇ ਔਰਤ ਨਾਲ ਇਤਰਾਜ਼ਯੋਗ ਹਾਲਤ ਵਿੱਚ ਫੜੇ ਜਾਣ ਕਾਰਨ, ਜੌਹਰ ਸਿੰਘ ਨੂੰ ਪ੍ਰਧਾਨ ਹੋਣ ਨਾਤੇ ਜਵਾਬਤਲਬੀ ਲਈ ਸੱਦਿਆ ਗਿਆ ਸੀ। ਜੌਹਰ ਸਿੰਘ ਨੂੰ ਭਲਕੇ 13 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਅੱਜ ਹੀ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਦੇ ਸਾਹਮਣੇ ਪੇਸ਼ ਹੋਣ ਲਈ ਆ ਗਿਆ ਸੀ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …