4.6 C
Toronto
Sunday, October 18, 2026
spot_img
Homeਹਫ਼ਤਾਵਾਰੀ ਫੇਰੀਜਦੋਂ ਚੋਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੀ ਕਾਰ ਚੋਰੀ...

ਜਦੋਂ ਚੋਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੀ ਕਾਰ ਚੋਰੀ ਕਰਕੇ ਲੈ ਗਏ

ਜਦੋਂ ਚੋਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੀ ਕਾਰ ਚੋਰੀ ਕਰਕੇ ਲੈ ਗਏਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਅਪਰਾਧੀਆਂ ਦੇ ਹੌਸਲੇ ਬੁਲੰਦ ਹੀ ਲੱਗਦੇ ਹਨ। ਇਸ ਦੀ ਤਾਜ਼ਾ ਮਿਸਾਲ ਦੇਖਣ ਨੂੰ ਮਿਲੀ, ਜਦ ਦਿੱਲੀ ਸਕੱਤਰੇਤ ਦੇ ਬਾਹਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਵੈਗਨਆਰ ਕਾਰ ਚੋਰੀ ਹੋ ਗਈ। ਸੂਚਨਾ ਮਿਲਦਿਆਂ ਹੀ ਦਿੱਲੀ ਪੁਲਿਸ ਨੇ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਵਿਚ ਜੁਟ ਗਈ ਹੈ। ਇਹ ਪਹਿਲਾ ਅਜਿਹਾ ਮਾਮਲਾ ਹੈ ਜਦ ਦਿੱਲੀ ਵਿਚ ਕਿਸੇ ਮੁੱਖ ਮੰਤਰੀ ਦੀ ਗੱਡੀ ਚੋਰੀ ਹੋਈ ਹੋਵੇ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਇਹ ਨਿੱਜੀ ਕਾਰ ਸੀ, ਜਿਸ ‘ਤੇ ਚੋਰਾਂ ਨੇ ਹੱਥ ਸਾਫ ਕੀਤਾ ਹੈ।
ਦਿੱਲੀ ਪੁਲਿਸ ਦੇ ਅਨੁਸਾਰ ਸਕੱਤਰੇਤ ਦੇ ਗੇਟ ਨੰਬਰ ਤਿੰਨ ਦੇ ਬਾਹਰ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨੀਲੇ ਰੰਗ ਦੀ ਵੈਗਨਆਰ ਕਾਰ ਚੋਰੀ ਹੋਈ। ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡਿਪਟੀ ਪੁਲਿਸ ਕਮਿਸ਼ਨਰ ਸੰਦੀਪ ਸਿੰਘ ਨੇ ਕਿਹਾ ਕਿ ਸਾਨੂੰ ਡੀਐਲ 9 ਸੀਜੀ 9769 ਨੰਬਰ ਦੀ ਇਕ ਨੀਲੀ ਵੈਗਨਆਰ ਕਾਰ ਚੋਰੀ ਦੀ ਸ਼ਿਕਾਇਤ ‘ਆਪ’ ਵੱਲੋਂ ਮਿਲੀ ਹੈ। ਸੀਸੀਟੀਵੀ ਫੁਟੇਜ ਰਾਹੀਂ ਆਰੋਪੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਚੇਤੇ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਇਹੀ ਗੱਡੀ ਪੰਜਾਬ ‘ਚ ਵੀ ਆਪਣੀ ਪਾਰਟੀ ਦੇ ਇਕ ਉਮੀਦਵਾਰ ਨੂੰ ਵਿਧਾਨ ਸਭਾ ਚੋਣਾਂ ਸਮੇਂ ਦਿੱਤੀ ਸੀ।

RELATED ARTICLES
POPULAR POSTS