Breaking News
Home / ਹਫ਼ਤਾਵਾਰੀ ਫੇਰੀ / ਕੁਲਦੀਪ ਨਈਅਰ ਤੋਂ ਐਵਾਰਡ ਵਾਪਸ ਲੈਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਫੈਸਲਾ

ਕੁਲਦੀਪ ਨਈਅਰ ਤੋਂ ਐਵਾਰਡ ਵਾਪਸ ਲੈਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਫੈਸਲਾ

ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਪ੍ਰਸਿੱਧ ਲੇਖਕ ਤੇ ਸੀਨੀਅਰ ਪੱਤਰਕਾਰ ਕੁਲਦੀਪ ਨਈਅਰ ਨੇ ਡੇਰਾ ਸਾਧ ਗੁਰਮੀਤ ਰਾਮ ਰਹੀਮ ਬਾਰੇ ਲਿਖੇ ਆਪਣੇ ਇਕ ਪੰਜਾਬੀ ਲੇਖ ਵਿਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤੁਲਨਾ ਭਸਮਾਸੁਰ ਨਾਲ ਕਰਦਿਆਂ ਹੋਇਆਂ ਡੇਰਾ ਸਾਧ ਨਾਲ ਵੀ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ਼ ਸਿੱਖ ਜਗਤ ਵਿਚ ਰੋਹ ਪੈਦਾ ਹੋ ਗਿਆ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਬੈਠਕ ਕਰਕੇ ਸ਼੍ਰੋਮਣੀ ਕਮੇਟੀ ਵਲੋਂ ਦਿੱਤਾ ਗਿਆ ਸ਼੍ਰੋਮਣੀ ਪੱਤਰਕਾਰ ਐਵਾਰਡ ਵਾਪਸ ਲੈਣ ਦਾ ਫੈਸਲਾ ਲੈ ਲਿਆ। ਇਹ ਫੈਸਲਾ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਹਾਲ ਫਤਹਿਗੜ੍ਹ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਇਹ ਪੁਰਸਕਾਰ ਵਾਪਸ ਲੈਣ ਦੀ ਮੰਗ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵਲੋਂ ਕਰਦਿਆਂ ਕਿਹਾ ਗਿਆ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਸ਼ਹੀਦ ਐਲਾਨਿਆ ਗਿਆ ਸੀ, ਪਰ ਕੁਲਦੀਪ ਨਈਅਰ ਨੇ ਉਨ੍ਹਾਂ ਖਿਲਾਫ ਭੱਦੀ ਸ਼ਬਦਾਵਲੀ ਵਰਤ ਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਅਪਮਾਨ ਕੀਤਾ ਹੈ। ਹਾਊਸ ਨੇ ਇਸ ਨੂੰ ਪ੍ਰਵਾਨ ਕਰਦਿਆਂ ਕੁਲਦੀਪ ਨਈਅਰ ਤੋਂ ਐਵਾਰਡ ਵਾਪਸ ਲੈਣ ਦਾ ਫੈਸਲਾ ਲਿਆ। ਇਸ ਫੈਸਲੇ ਤੋਂ ਬਾਅਦ ਦਮਦਮੀ ਟਕਸਾਲ ਨੇ ਸ਼੍ਰੋਮਣੀ ਕਮੇਟੀ ਦਾ ਪੱਖ ਪੂਰਦਿਆਂ ਇਸ ਨੂੰ ਸਹੀ ਕਦਮ ਕਰਾਰ ਦਿੱਤਾ। ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਆਖਿਆ ਕਿ ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲੈਣ ਦਾ ਫੈਸਲਾ ਉਚਿਤ ਹੈ।

Check Also

ਅਦਾਰਾ ਪਰਵਾਸੀ ਵੱਲੋਂ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ, ਘਰ ਵਿਚ ਅਨਾਜ਼ ਦੇ ਰੂਪ ਵਿਚ ਆਈਆਂ ਖੁਸ਼ੀਆਂ …