25.9 C
Toronto
Friday, June 12, 2026
spot_img
Homeਪੰਜਾਬਲੰਗਾਹ ਦਾ ਪੁਲਿਸ ਰਿਮਾਂਡ ਤਿੰਨ ਦਿਨ ਵਧਿਆ

ਲੰਗਾਹ ਦਾ ਪੁਲਿਸ ਰਿਮਾਂਡ ਤਿੰਨ ਦਿਨ ਵਧਿਆ

ਗੁਰਦਾਸਪੁਰ : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਇੱਕ ਦਿਨ ਦਾ ਰਿਮਾਂਡ ਖ਼ਤਮ ਹੋਣ ‘ਤੇ ਮੰਗਲਵਾਰ ਦੁਪਹਿਰ ਬਾਅਦ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਮੋਹਿਤ ਬਾਂਸਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਲੰਗਾਹ ਦੇ ਪੁਲਿਸ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਹੈ। ਪੁਲਿਸ ਨੇ ਲੰਗਾਹ ਦੇ ਸੱਤ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਅਜੇ ਜਾਂਚ ਅਧੂਰੀ ਹੈ। ਗੌਰਤਲਬ ਹੈ ਕਿ ਲੰਗਾਹ ਦੇ ਖਿਲਾਫ਼ 29 ਸਤੰਬਰ ਨੂੰ ਪੁਲਿਸ ਵਿਭਾਗ ਵਿੱਚ ਤਾਇਨਾਤ ઠਇੱਕ ਵਿਧਵਾ ਔਰਤ ਨਾਲ ਜਬਰ-ਜਨਾਹ ਅਤੇ ਧੋਖਾਧੜੀ ਕਰਨ ਦਾ ਕੇਸ ਦਰਜ ਹੈ। ਇਸ ਦੌਰਾਨ ਹੀ ਪਿਛਲੇ ਦਿਨੀਂ ਅਦਾਲਤ ਵਿੱਚ ਪੇਸ਼ੀ ਦੌਰਾਨ ਹਮਾਇਤੀਆਂ ਵੱਲੋਂ ਲੰਗਾਹ ਦੇ ਹੱਕ ਵਿੱਚ ਕੀਤੀ ਨਾਅਰੇਬਾਜ਼ੀ ਦੀ ਸਖ਼ਤ ਨਿਖੇਧੀ ਕਰਦਿਆਂ ਸਿੱਖ ਨੁਮਾਇੰਦਿਆਂ ਨੇ ਮੰਗ ਕੀਤੀ ਹੈ ਕਿ ਅਜਿਹਾ ਕਰਨ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਜਾਣਾ ਚਾਹੀਦਾ ਹੈ।

 

RELATED ARTICLES
POPULAR POSTS