Breaking News
Home / ਪੰਜਾਬ / ਡੀਜੀਪੀ ਨੂੰ ਮਿਲੀ ਧਮਕੀ

ਡੀਜੀਪੀ ਨੂੰ ਮਿਲੀ ਧਮਕੀ

72 ਘੰਟਿਆਂ ‘ਚ ਛੁਡਾ ਲਵਾਂਗੇ ਬਾਬਾ
ਚੰਡੀਗੜ੍ਹ : ਹਰਿਆਣਾ ਦੇ ਡੀਜੀਪੀ ਬੀਐਸ ਸੰਧੂ ਨੂੰ ਇੰਗਲੈਂਡ ਦੇ ਨੰਬਰ ਤੋਂ ਇਕ ਧਮਕੀ ਭਰਿਆ ਫੋਨ ਆਇਆ ਹੈ।
ਫੋਨ ਕਰਨ ਵਾਲੇ ਵਿਅਕਤੀ ਨੇ ਡੀਜੀਪੀ ਨੂੰ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਰਿਹਾਅ ਕੀਤਾ ਜਾਵੇ, ਨਹੀਂ ਤਾਂ 72 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਸੁਨਾਰੀਆ ਜੇਲ੍ਹ ਵਿਚੋਂ ਛੁਡਾ ਲਿਆ ਜਾਵੇਗਾ। ਡੀਜੀਪੀ ਨੇ ਸੂਬੇ ਦੇ ਗ੍ਰਹਿ ਸਕੱਤਰ ਐਸ ਐਸ ਪ੍ਰਸਾਦ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਇਸ ਧਮਕੀ ਭਰੇ ਫੋਨ ਦੀ ਜਾਣਕਾਰੀ ਦੇ ਦਿੱਤੀ ਹੈ।
ਹਾਲਾਂਕਿ ਸੰਧੂ ਨੇ ਸਿੱਧੇ ਤੌਰ ‘ਤੇ ਅਜਿਹੇ ਕਿਸੇ ਵੀ ਫੋਨ ਤੋਂ ਇਨਕਾਰ ਕੀਤਾ ਹੈ। ਸੂਤਰਾਂ ਮੁਤਾਬਕ, ਡੀਜੀਪੀ ਨੂੰ ਫੋਨ ਐਤਵਾਰ ਦੇਰ ਰਾਤ ਇਕ ਵਜੇ ਤੋਂ ਬਾਅਦ ਆਇਆ। ਹਰਿਆਣਾ ਦੀ ਸਾਈਬਰ ਕਰਾਈਮ ਪੁਲਿਸ ਨੇ ਫੋਨ ਦੀ ਲੋਕੇਸ਼ਨ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਸਿਮ ਬਰਤਾਨੀਆ ਦਾ ਹੈ, ਪਰ ਕਾਲ ਚੰਡੀਗੜ੍ਹ ਦੇ ਸੈਕਟਰ 11 ਤੋਂ ਕੀਤੀ ਗਈ ਹੈ। ਉਧਰ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਡੀਜੀਪੀ ਅਤੇ ਗ੍ਰਹਿ ਸਕੱਤਰ ਨੇ ਸੁਨਾਰੀਆ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਹੈ।

Check Also

ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ

ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …