Breaking News
Home / ਭਾਰਤ / ਰਾਹੁਲ ਗਾਂਧੀ ਨੇ ਹਿਮਾਚਲ ਚੋਣਾਂ ਲਈ ਵੀਰਭੱਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ

ਰਾਹੁਲ ਗਾਂਧੀ ਨੇ ਹਿਮਾਚਲ ਚੋਣਾਂ ਲਈ ਵੀਰਭੱਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ

ਮੰਡੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਮੌਜੂਦਾ ਮੁੱਖ ਮੰਤਰੀ ਵੀਰਭੱਦਰ ਸਿੰਘ ਪਾਰਟੀ ਵਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ। ਪੱਡਲ ਮੈਦਾਨ ਵਿਚ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ, ਨੋਟਬੰਦੀ ਅਤੇ ਵਸਤੂ ਅਤੇ ਸੇਵਾ ਕਰ (ਜੀ. ਐਸ.ਟੀ.) ਨੂੰ ਲਾਗੂ ਕਰਨ ਵਿਚ ਕਾਹਲੀ ਦੇ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ। ਮੁੱਖ ਮੰਤਰੀ ਦਾ ਸਮਰਥਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਵੀਰਭੱਦਰ ਸਿੰਘ (83) ਨੇ ਪਹਾੜੀ ਸੂਬੇ ਦਾ ਵਿਕਾਸ ਯਕੀਨੀ ਬਣਾਇਆ ਅਤੇ ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਕਾਂਗਰਸ ਮੁੜ ਸੱਤਾ ‘ਤੇ ਕਾਬਜ਼ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਿਲਾਸਪੁਰ ਵਿਖੇ ਰੈਲੀ ਨੂੰ ਸੰਬੋਧਨ ਕਰਨ ਦੇ 4 ਦਿਨ ਬਾਅਦ ਕਰਵਾਈ ‘ਵਿਜੇ ਸੇ ਵਿਕਾਸ ਕੀ ਔਰ’ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਵੀਰਭੱਦਰ ਸਿੰਘ ਜੀ ਤੁਸੀਂ ਛੇ ਵਾਰ ਮੁੱਖ ਮੰਤਰੀ ਬਣੇ ਹੋ ਅਤੇ ਮੈਨੂੰ ਭਰੋਸਾ ਹੈ ਕਿ ਤੁਸੀਂ ਸੱਤਵੀਂ ਵਾਰ ਵੀ ਮੁੱਖ ਮੰਤਰੀ ਬਣੋਗੇ ਅਤੇ ਪੂਰੀ ਕਾਂਗਰਸ ਪਾਰਟੀ ਤੁਹਾਡੇ ਪਿੱਛੇ ਖੜ੍ਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਜੀ. ਐਸ.ਟੀ. ਨੂੰ ਕਾਹਲੀ ਨਾਲ ਲਾਗੂ ਕਰਨ ਕਾਰਨ 30 ਲੱਖ ਨੌਕਰੀਆਂ ਖ਼ਤਮ ਹੋ ਗਈਆਂ, ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਵਪਾਰੀਆਂ ਨੂੰ ਮੁਸ਼ਕਿਲਾਂ ਹੋਈਆਂ। ਉਨ੍ਹਾਂ ਕਿਹਾ ਕਿ ਨੋਟਬੰਦੀ ਕਾਰਨ ਜੀ.ਡੀ. ਪੀ. ਵਿਚ ਕਮੀ ਆਈ ਅਤੇ ਇਸ ਨਾਲ ਆਮ ਆਦਮੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …