ਬਰੈਂਪਟਨ/ਬਿਊਰੋ ਨਿਊਜ਼ : ਫਾਦਰ ਟੌਬਿਨ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ 8 ਅਕਤੂਬਰ ਨੂੰ ਗੁਰਦੁਆਰਾ ਸਿੱਖ ਹੈਰੀਟੇਜ ਮੇਅਫੀਲਡ ਵਿਖੇ ਪਿਛਲੇ ਸਾਲ ਦੇ ਸਾਰੇ ਪ੍ਰੋਗਰਾਮ ਨਿਰਵਿਘਨ ਨੇਪਰੇ ਚੜ੍ਹਨ ਲਈ ਸ਼ੁਕਰਾਨਾ, ਸਰਬਤ ਦੇ ਭਲੇ ਅਤੇ ਕਲੱਬ ਦੀ ਚੜ੍ਹਦੀ ਕਲਾ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਸਟੇਟ ਅਵਾਰਡੀ ਸੰਪੂਰਨ ਸਿੰਘ ਚਾਨੀਆਂ ਵਲੋਂ ਭੇਜੀ ਜਾਣਕਾਰੀ ਮੁਤਾਬਕ ਸੁਖਮਨੀ ਸਾਹਿਬ ਦੇ ਪਾਠਾਂ ਬਾਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਗੁਰਬਾਣੀ ਦੀ ਵਿਆਖਿਆ ਕਰਦੇ ਹੋਏ ਕਥਾ ਕੀਤੀ। ਪ੍ਰਿੰ: ਰਾਮ ਸਿੰਘ ਕੁਲਾਰ ਨੇ ਸੰਗਤਾਂ ਨੂੰ ਬਾਣੀ ਦੇ ਲੜ ਲੱਗ ਕੇ ਆਪਣੇ ਜੀਵਨ ਦਾ ਸੁਧਾਰ ਕਰਨ ਦੀ ਪਰੇਰਣਾ ਦਿੰਦੇ ਹੋਏ ਗੁਰਬਾਣੀ ਵਿੱਚ ਦਰਜ ਸਦਾਚਾਰਕ, ਸਮਾਜਿਕ ਅਤੇ ਮਨੁੱਖੀ ਕਦਰਾਂ ਕੀਮਤਾਂ ਦੇ ਹਵਾਲੇ ਦਿੱਤੇ। ਕਰਤਾਰ ਸਿੰਘ ਚਾਹਲ ਨੇ ਸਾਰੇ ਮੈਂਬਰਾਂ ਦਾ ਪਰੋਗਰਾਮਾਂ ਵਿੱਚ ਸਹਿਯੋਗ ਦੇ ਲਈ ਧੰਨਵਾਦ ਕਰਦੇ ਹੋਏ ਉਹਨਾਂ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹਿਣ ਦੀ ਅਪੀਲ ਵੀ ਕੀਤੀ। ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਤੱਗੜ ਨੇ ਕਲੱਬਾਂ ਦੇ ਪ੍ਰੋਗਰਾਮ ਸਫਲਤਾ ਪੂਰਬਕ ਨੇਪਰੇ ਚੜ੍ਹਨ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਮੈਂਬਰਾਂ ਨੂੰ ਇਸੇ ਤਰ੍ਹਾਂ ਵਧ ਚੜ੍ਹ ਕੇ ਯੋਗਦਾਨ ਪਾਉਂਦੇ ਰਹਿਣ ਦੀ ਅਪੀਲ ਕੀਤੀ। ਕਲੱਬ ਦੇ ਇਸ ਪ੍ਰੋਗਰਾਮ ਵਿੱਚ ਐਮ ਪੀ ਰਾਜ ਗਰੇਵਾਲ ਨੇ ਵੀ ਹਾਜ਼ਰੀ ਲੁਆਈ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਕਲੱਬ ਵਲੋਂ ਚਾਹ-ਪਾਣੀ ਦਾ ਖੁੱਲ੍ਹਾ ਪ੍ਰਬੰਧ ਸੀ ਸਾਰਿਆਂ ਨੇ ਬੜੇ ਪਿਆਰ ਅਤੇ ਸ਼ਰਧਾ ਨਾਲ ਨਾਲ ਲੰਗਰ ਛਕਿਆ। ਕਲੱਬ ਦੇ ਸਮੂਹ ਮੈਂਬਰਾਂ ਨੇ ਆਪਣੇ ਮਨ ਵਿੱਚ ਅਗਲੇ ਵਰ੍ਹੇ ਦੇ ਪ੍ਰੋਗਰਾਮਾਂ ਸਫਲ ਹੋਣ ਦੀ ਕਾਮਨਾ ਕੀਤੀ।
Check Also
ਸਿੱਖ ਚਿੰਤਕ ਭਾਈ ਹਰਪਾਲ ਸਿੰਘ ਲੱਖਾ ਦਾ ਪੰਥਕ ਸਨਮਾਨਾਂ ਤੇ ਜੈਕਾਰਿਆ ਨਾਲ ਹੋਇਆ ਸਸਕਾਰ
ਕੈਨੇਡਾ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਪੰਥਕ ਵਿਦਵਾਨ ਨੂੰ ਭਾਵ-ਭਿੰਨੀ ਸ਼ਰਧਾਂਜਲੀ ਐਬਸਫੋਰਡ/ਬਿਊਰੋ ਨਿਊਜ਼ : ਸਿੱਖ ਵਿਦਵਾਨ …