14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ
ਲੰਗਾਹ ਨੂੰ ਕਪੂਰਥਲਾ ਜੇਲ੍ਹ ਵਿਚ ਕੀਤਾ ਤਬਦੀਲ
ਗੁਰਦਾਸਪੁਰ/ਬਿਊਰੋ ਨਿਊਜ਼
ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਲੰਗਾਹ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ।
ਲੰਗਾਹ ‘ਤੇ ਮਹਿਲਾ ਪੁਲਿਸ ਕਾਂਸਟੇਬਲ ਨੇ ਬਲਾਤਕਾਰ ਦੇ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ ਲੰਗਾਹ ਨੇ ਗੁਰਦਾਸਪੁਰ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ। ਲੰਗਾਹ ਨੇ ਆਪਣੇ ‘ਤੇ ਲੱਗੇ ਇਲਜ਼ਾਮਾਂ ਨੂੰ ਝੂਠੇ ਕਰਾਰ ਦੇ ਕੇ ਵਿਰੋਧੀਆਂ ਦੀ ਸਾਜਿਸ਼ ਦੱਸਿਆ ਸੀ। ਲੰਗਾਹ ਨੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ ‘ਤੇ ਸਾਜਿਸ਼ ਕਰਨ ਦਾ ਇਲਜ਼ਾਮ ਲਾਇਆ ਹੈ। ਲੰਗਾਹ ਨੂੰ ਗੁਰਦਾਸਪੁਰ ਕੇਂਦਰੀ ਜੇਲ੍ਹ ਵਿਚ ਸੁਰੱਖਿਆ ਕਾਰਨਾਂ ਦੇ ਚੱਲਦਿਆਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …