ਜੇਲ੍ਹ ਵਿਚੋਂ ਰਿਹਾਅ ਹੋਏ ਰਾਜੇਸ਼ ਅਤੇ ਨੂਪੁਰ ਤਲਵਾੜ
ਨਵੀਂ ਦਿੱਲੀ/ਬਿਊਰੋ ਨਿਊਜ਼
ਆਰੂਸ਼ੀ-ਹੇਮਰਾਜ ਕਤਲ ਕੇਸ ਵਿਚੋਂ ਬਰੀ ਹੋਣ ਤੋਂ ਬਾਅਦ ਰਾਜੇਸ਼ ਅਤੇ ਨੂਪੁਰ ਤਲਵਾੜ ਗਾਜ਼ੀਆਬਾਦ ਦੀ ਡਾਸਨਾ ਜੇਲ੍ਹ ਵਿਚੋਂ ਰਿਹਾਅ ਹੋ ਗਏ। ਤਲਵਾੜ ਜੋੜਾ ਨਵੰਬਰ 2013 ਤੋਂ ਜੇਲ੍ਹ ਵਿਚ ਬੰਦ ਸੀ। ਕਰੀਬ ਚਾਰ ਸਾਲ ਜੇਲ੍ਹ ਵਿਚ ਰਹਿਣ ਤੋਂ ਬਾਅਦ ਰਾਜੇਸ਼ ਅਤੇ ਨੂਪੁਰ ਤਲਵਾੜ ਜੇਲ੍ਹ ਵਿਚੋਂ ਰਿਹਾਅ ਹੋਏ ਹਨ। ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਤਲਵਾੜ ਜੋੜੇ ਦਾ ਮੈਡੀਕਲ ਟੈਸਟ ਵੀ ਕੀਤਾ ਗਿਆ। ਇਨ੍ਹਾਂ ਦੇ ਵਕੀਲ ਤਨਬੀਰ ਅਹਿਮਦ ਮੀਰ ਨੇ ਕਿਹਾ ਕਿ ਇਲਾਹਾਬਾਦ ਹਾਈਕੋਰਟ ਦਾ ਫੈਸਲਾ ਰਾਜੇਸ਼ ਅਤੇ ਨੂਪੁਰ ਤਲਵਾੜ ਦੀ ਬੇਗੁਨਾਹੀ ਦਾ ਸਬੂਤ ਹੈ। ਜ਼ਿਕਰਯੋਗ ਹੈ ਕਿ ਇਲਾਹਾਬਾਦ ਹਾਈਕੋਰਟ ਨੇ ਲੰਘੇ ਵੀਰਵਾਰ ਨੂੰ ਤਲਵਾੜ ਜੋੜੇ ਨੂੰ ਵੱਡੀ ਰਾਹਤ ਦਿੱਤੀ ਸੀ। ਸੀਬੀਆਈ ਅਦਾਲਤ ਨੇ ਕਤਲ ਕੇਸ ਵਿਚ 26 ਨਵੰਬਰ 2013 ਨੂੰ ਆਰੂਸ਼ੀ ਦੇ ਮਾਤਾ-ਪਿਤਾ ਨੂੰ ਦੋਸ਼ੀ ਮੰਨਦੇ ਹੋਏ ਉਮਰ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਖਿਲਾਫ ਤਲਵਾੜ ਜੋੜੇ ਨੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਚੇਤੇ ਰਹੇ ਕਿ 15 ਮਈ 2008 ਨੂੰ ਆਰੂਸ਼ੀ ਅਤੇ ਹੇਮਰਾਜ ਦਾ ਘਰ ਵਿਚ ਹੀ ਕਤਲ ਹੋ ਗਿਆ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …