1.9 C
Toronto
Thursday, November 27, 2025
spot_img
Homeਪੰਜਾਬਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਸਖਤ ਚਿਤਾਵਨੀ

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਸਖਤ ਚਿਤਾਵਨੀ

ਕਿਹਾ, ਮੁਤਵਾਜੀ ਜਥੇਦਾਰਾਂ ਦੀਆਂ ਕਾਰਵਾਈਆਂ ਕਰਕੇ ਜੇ ਕੋਈ ਘਟਨਾ ਵਾਪਰਦੀ ਹੈ ਤਾਂ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਕੋਈ ਵੀ ਪੰਥ ਵਿਰੋਧੀ ਕਾਰਵਾਈ ਕਰਨ ਕਰਕੇ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਲਈ ਪੰਥਕ ਧਿਰਾਂ ਤੇ ਸੂਬਾ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਵੇਗੀ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੁਤਵਾਜ਼ੀ ਜਥੇਦਾਰਾਂ ਵੱਲੋਂ ਆਪਣੀ ਵੱਖਰੀ ਰਵਾਇਤ ਲਾਗੂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਹਰ ਤਨਖਾਹਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜੋ ਮਰਿਆਦਾ ਦੇ ਬਿਲਕੁਲ ਉਲਟ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਤੀ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਰਤੀ ਜਾਂਦੀ ਢਿੱਲਮੱਠ ਕਰਕੇ ਹੀ ਅਜਿਹਾ ਵਾਪਰ ਰਿਹਾ ਹੈ।

 

RELATED ARTICLES
POPULAR POSTS