ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਮੈਮੋਰੰਡਮ
ਚੰਡੀਗੜ੍ਹ/ਬਿਊਰੋ ਨਿਊਜ਼
ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਾਉਣ ਬਾਰੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਅੱਜ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੈਮੋਰੰਡਮ ਦਿੱਤੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਉਪ ਪ੍ਰਧਾਨ ਅਮਨ ਅਰੋੜਾ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਉਪਰ ਜੁਰਮਾਨੇ ਤੇ ਕੇਸ ਦਰਜ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਰਿਪੋਰਟ ਆਪਣੇ ਉਪਰ ਲਾਗੂ ਕਰੇ। ‘ਆਪ’ ਨੇ ਕਿਸਾਨਾਂ ਉਪਰ ਹੁਣ ਤੱਕ ਕੀਤੇ ਗਏ ਕੇਸ ਤੇ ਜੁਰਮਾਨੇ ਰੱਦ ਕਰਨ ਦੀ ਵੀ ਮੰਗ ਕੀਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …