ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੇ ਨਾਲ ਅੱਜ ਮੀਟਿੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਨੀਤੀ ਤੋਂ ਇਲਾਵਾ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਕਦਮ ਚੁੱਕਣ ਦਾ ਫੈਸਲਾ ਕੀਤਾ ਹੋਇਆ ਹੈ।
ਮੁੱਖ ਮੰਤਰੀ ਨੇ ਕਿਸਾਨ ਖੁਦਕੁਸ਼ੀਆਂ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਦਾਅਵਿਆਂ ਦਾ ਇਕ ਮਹੀਨੇ ਦੇ ਅੰਦਰ ਨਿਬੇੜਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਜਿਹੇ ਕੇਸਾਂ ਦੇ ਨਿਬੇੜੇ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਮਹੀਨੇ ਦੀ ਪੰਜ ਤਰੀਕ ਨੂੰ ਮੀਟਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਟਿਊਬਵੈਲਾਂ ‘ਤੇ ਮੀਟਰ ਲਾਉਣ ਦੀ ਕੋਈ ਯੋਜਨਾ ਨਹੀਂ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ।