27.2 C
Toronto
Sunday, October 5, 2025
spot_img
Homeਭਾਰਤ30 ਅਕਤੂਬਰ ਤੋਂ ਪਹਿਲਾਂ ਕਾਂਗਰਸ ਨੂੰ ਮਿਲ ਸਕਦਾ ਹੈ ਨਵਾਂ ਪ੍ਰਧਾਨ

30 ਅਕਤੂਬਰ ਤੋਂ ਪਹਿਲਾਂ ਕਾਂਗਰਸ ਨੂੰ ਮਿਲ ਸਕਦਾ ਹੈ ਨਵਾਂ ਪ੍ਰਧਾਨ

ਰਾਹੁਲ ਗਾਂਧੀ ਦਾ ਪਾਰਟੀ ਪ੍ਰਧਾਨ ਬਣਨਾ ਲਗਭਗ ਤੈਅ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੀ ਕੇਂਦਰੀ ਚੋਣ ਅਥਾਰਿਟੀ ਦੇ ਚੇਅਰਮੈਨ ਮੁੱਲਾਪਲੀ ਰਾਮਚੰਦਰਨ ਨੇ ਸੋਨੀਆ ਗਾਂਧੀ ਨੂੰ ਪਾਰਟੀ ਪ੍ਰਧਾਨ ਦੀ ਚੋਣ ਲਈ ਤਿਆਰ ਕੀਤੀ ਸੂਚੀ ਦਿੱਤੀ ਹੈ। ਇਸ ਵਿਚ ਉਨ੍ਹਾਂ 30 ਅਕਤੂਬਰ ਤੋਂ ਪਹਿਲਾਂ ਪਾਰਟੀ ਪ੍ਰਧਾਨ ਚੁਣ ਲਏ ਜਾਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਪਹਿਲਾਂ ਪੰਜਾਬ ਸਮੇਤ ਕਈ ਸੂਬਿਆਂ ਦੀਆਂ ਕਾਂਗਰਸ ਕਮੇਟੀਆਂ ਵੱਲੋਂ ਰਾਹੁਲ ਨੂੰ ਪ੍ਰਧਾਨ ਬਣਾਉਣ ਲਈ ਮਤੇ ਭੇਜੇ ਗਏ ਹਨ। ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਉਣ ਲਈ ਕਾਂਗਰਸ ਵੱਲੋਂ ਪਹਿਲਾਂ ਹੀ ਗਰਾਊਂਡ ਤਿਆਰ ਜਾ ਰਿਹਾ ਹੈ ਤਾਂ ਕਿ ਕੋਈ ਵਿਰੋਧ ਨਾ ਹੋਵੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ 2019 ਵਿਚ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ ਵਿਚ ਪਾਰਟੀ ਦੀ ਅਗਵਾਈ ਕਰਨ ਲਈ ਰਾਹੁਲ ਗਾਂਧੀ ਪੂਰੀ ਤਰ੍ਹਾਂ ਸਮਰੱਥ ਹਨ।

 

 

RELATED ARTICLES
POPULAR POSTS