7.4 C
Toronto
Saturday, November 1, 2025
spot_img
Homeਪੰਜਾਬਗੁਰਦਾਸਪੁਰ ਜ਼ਿਮਨੀ ਚੋਣ 'ਚ ਕਾਂਗਰਸ ਦੀ ਵੱਡੀ ਜਿੱਤ

ਗੁਰਦਾਸਪੁਰ ਜ਼ਿਮਨੀ ਚੋਣ ‘ਚ ਕਾਂਗਰਸ ਦੀ ਵੱਡੀ ਜਿੱਤ

ਜਾਖੜ ਨੇ ਸਲਾਰੀਆ ਨੂੰ 1,93,219 ਵੋਟਾਂ ਨਾਲ ਹਰਾਇਆ
‘ਆਪ’ ਉਮੀਦਵਾਰ ਖਜੂਰੀਆ ਦੀ ਜ਼ਮਾਨਤ ਹੋਈ ਜ਼ਬਤ
ਗੁਰਦਾਸਪੁਰ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਸ਼ਾਨ ਨਾਲ ਜਿੱਤ ਲਈ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਭਾਜਪਾ-ਅਕਾਲੀ ਉਮੀਦਵਾਰ ਸਵਰਨ ਸਲਾਰੀਆ ਨੂੰ 1,93219 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ (ਸੇਵਾਮੁਕਤ) ਸੁਰੇਸ਼ ਖਜ਼ੂਰੀਆ ਤੀਸਰੇ ਨੰਬਰ ਉੱਤੇ ਰਹੇ। ਇਸ ਚੋਣ ਵਿੱਚ ਸੁਰੇਸ਼ ਖਜ਼ੂਰੀਆ ਦੀ ਤਾਂ ਜ਼ਮਾਨਤ ਵੀ ਜ਼ਬਤ ਹੋ ਗਈ ਹੈ। ਚੇਤੇ ਰਹੇ ਕਿ ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ ਅਤੇ ਇਸ ‘ਤੇ ਜ਼ਿਮਨੀ ਚੋਣ ਹੋਈ। ਵੋਟਿੰਗ ਦੌਰਾਨ 7586 ਵੋਟਰਾਂ ਨੇ ‘ਨੋਟਾ’ ਦਾ ਬਟਨ ਵੀ ਦਬਾਇਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਸ ਜਿੱਤ ਨਾਲ ਕਾਂਗਰਸ ਪਾਰਟੀ ਦੀ ਬਹਾਲੀ ਦਾ ਦੌਰ ਸ਼ੁਰੂ ਹੋ ਗਿਆ ਹੈ ਤੇ ਲੋਕ ਸਭਾ ਦੀਆਂ 2019 ਦੀਆਂ ਚੋਣਾਂ ਦੌਰਾਨ ਕਾਂਗਰਸ ਦੀ ਜਿੱਤ ਦਾ ਰਾਹ ਪੱਧਰਾ ਹੋ ਗਿਆ ਹੈ।

 

RELATED ARTICLES
POPULAR POSTS