ਡੋਨਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਚੌਥਾ ਹਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਨੇ ਅੱਜ ਲਗਾਤਾਰ ਦੂਜੇ ਦਿਨ ਪਾਕਿਸਤਾਨ ਦੇ ਕਬਾਇਲੀ ਇਲਾਕੇ ਵਿਚ ਡਰੋਨ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿਚ 26 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਡੋਨਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਪਾਕਿਸਤਾਨ ਵਿਚ ਅਮਰੀਕੀ ਸੈਨਾ ਦਾ ਇਹ ਚੌਥਾ ਡਰੋਨ ਹਮਲਾ ਹੈ। ਅਮਰੀਕਾ ਪਾਕਿਸਤਾਨ ‘ਤੇ ਲਗਾਤਾਰ ਇਹ ਦਬਾਅ ਬਣਾ ਰਿਹਾ ਹੈ ਕਿ ਉਹ ਹੱਕਾਨੀ ਨੈਟਵਰਕ ਦੇ ਖਿਲਾਫ ਸਖਤੀ ਕਰੇ। ਜ਼ਿਕਰਯੋਗ ਹੈ ਕਿ ਹੱਕਾਨੀ ਨੈਟਵਰਕ ਅਫਗਾਨਿਸਤਾਨ ਵਿਚ ਨਾਟੋ ਸੈਨਾ ਅਤੇ ਇੰਡੀਅਨ ਅੰਬੈਸੀ ‘ਤੇ ਹਮਲੇ ਲਈ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਅਮਰੀਕਾ ਨੂੰ ਪਾਕਿਸਤਾਨ ਦੀ ਇੱਜ਼ਤ ਕਰਨੀ ਚਾਹੀਦੀ ਹੈ।
Check Also
ਤੇਲੰਗਾਨਾ ਦੀ ਕੈਮੀਕਲ ਫੈਕਟਰੀ ’ਚ ਧਮਾਕਾ-12 ਮਜ਼ਦੂਰਾਂ ਦੀ ਮੌਤ
ਪੀਐਮ ਮੋਦੀ ਨੇ ਮਿ੍ਰਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ …