Breaking News
Home / ਭਾਰਤ / ਤਾਜ ਮਹੱਲ ਬਾਰੇ ਛਿੜੇ ਵਿਵਾਦ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ

ਤਾਜ ਮਹੱਲ ਬਾਰੇ ਛਿੜੇ ਵਿਵਾਦ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ

ਸਾਨੂੰ ਦੇਸ਼ ਦੀ ਵਿਰਾਸਤ ‘ਤੇ ਮਾਣ ਕਰਨਾ ਚਾਹੀਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਤਾਜ ਮਹੱਲ ਨੂੰ ਲੈ ਕੇ ਭਾਜਪਾ ਵਿਧਾਇਕ ਸੰਗੀਤ ਸੋਮ ਪ੍ਰਕਾਸ਼ ਦੇ ਬਿਆਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਮਾਰਕਾਂ ‘ਤੇ ਮਾਣ ਕਰਨ ਦੀ ਗੱਲ ਆਖੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕਿਹਾ ਕਿ ਆਪਣੇ ਦੇਸ਼ ਦੇ ਧਰੋਹਰਾਂ ‘ਤੇ ਮਾਣ ਕੀਤੇ ਬਿਨਾ ਅੱਗੇ ਨਹੀਂ ਵਧਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਅੱਗੇ ਨਹੀਂ ਵਧ ਸਕਦਾ ਜੇਕਰ ਉਹ ਆਪਣੀ ਸਮਾਰਕਾਂ ਨੂੰ ਭੁੱਲ ਜਾਵੇ। ਮੋਦੀ ਦੇ ਇਸ ਬਿਆਨ ਨੂੰ ਤਾਜ ਮਹੱਲ ਬਾਰੇ ਸ਼ੁਰੂ ਹੋਏ ਵਿਵਾਦ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਚੇਤੇ ਰਹੇ ਕਿ ਮੇਰਠ ਦੇ ਸਰਧਨਾ ਤੋਂ ਭਾਜਪਾ ਵਿਧਾਇਕ ਸੰਗੀਤ ਸੋਮ ਨੇ ਕਿਹਾ ਸੀ ਕਿ ਤਾਜ ਮਹੱਲ ਗੱਦਾਰਾਂ ਨੇ ਬਣਾਇਆ ਸੀ, ਜੋ ਅੱਜ ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

 

Check Also

ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਅਦਾਲਤ ਨੇ 23 ਅਪ੍ਰੈਲ ਤੱਕ ਵਧਾਈ

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅਰਜ਼ੀ ’ਤੇ ਈਡੀ ਨੂੰ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ …