ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕੀਤਾ ਖੁਲਾਸਾ
ਚੰਡੀਗੜ੍ਹ/ਬਿਊਰੋ ਨਿਊਜ਼
ਸਿੱਖਾਂ ਦੇ ਪੰਜਵੇਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਇਤਿਹਾਸਕ ਗੁਰੂ ਘਰ ਤੋਂ ਸਿੱਖ ਬੀਬੀਆਂ ਨੂੰ ਵੀ ਕੀਰਤਨ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਇਸ ਦੀ ਸ਼ੁਰੂਆਤ ਵੀ ਹੋ ਗਈ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕੁਝ ਹਫ਼ਤੇ ਪਹਿਲਾਂ ਚੁਣੇ ਗਏ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਦੱਸਿਆ ਕਿ ਸਿੱਖ ਬੀਬੀਆਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਵੇਰੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦਾ ਕੀਰਤਨ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਪ੍ਰਸਾਰਨ ਰੋਜ਼ ਇਕ ਨਿੱਜੀ ਟੀ ਵੀ ਤੋਂ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਹੁਣ ਤੱਕ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੱਖ ਬੀਬੀਆਂ ਨੂੰ ਕੀਰਤਨ ਦੀ ਇਜਾਜ਼ਤ ਦੇਣ ਬਾਰੇ ਫ਼ੈਸਲਾ ਨਹੀਂ ਕਰ ਸਕੀ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …