ਕਤਲ ਮਾਮਲੇ ਦੀ ਜਾਂਚ ਜਲਦੀ ਕਰਵਾਉਣ ਲਈ ਕਿਹਾ
ਫਿਰੋਜ਼ਪੁਰ/ਬਿਊਰੋ ਨਿਊਜ਼
ਲੁਧਿਆਣਾ ਵਿਚ ਆਰਐਸਐਸ ਦੇ ਸੀਨੀਅਰ ਆਗੂ ਰਵਿੰਦਰ ਗੋਸਾਈਂ ਦੇ ਕਤਲ ਮਾਮਲੇ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਹੈ। ਰਾਜਨਾਥ ਸਿੰਘ ਤੇ ਕੈਪਟਨ ਅਮਰਿੰਦਰ ਸਿੰਘ ਫਿਰੋਜ਼ਪੁਰ ਵਿੱਚ ਇੱਕ ਸਮਾਗਮ ਵਿਚ ਸ਼ਿਰਕਤ ਕਰ ਰਹੇ ਸਨ। ਰਾਜਨਾਥ ਸਿੰਘ ਨੇ ਇਸ ਮਾਮਲੇ ਦੀ ਜਾਂਚ ਜਲਦ ਕਰਵਾਉਣ ਨੂੰ ਕਿਹਾ ਹੈ। ਕੈਪਟਨ ਨੇ ਭਰੋਸਾ ਦਿਵਾਇਆ ਹੈ ਕਿ ਪੁਲਿਸ ਦੇ ਹੱਥ ਪੁਖ਼ਤਾ ਸਬੂਤ ਲੱਗੇ ਹਨ। ਇਨ੍ਹਾਂ ਸਬੂਤਾਂ ਦੇ ਅਧਾਰ ‘ਤੇ ਗੋਸਾਈਂ ਦੇ ਹਤਿਆਰੇ ਜਲਦ ਗ੍ਰਿਫਤਾਰ ਹੋਣਗੇ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜ਼ਿਕਰਯੋਗ ਹੈ ਕਿ ਅੱਜ ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਵਿਖੇ ਬੀ.ਐਸ.ਐਫ. ਦੀ ਚੈੱਕ ਪੋਸਟ ‘ਤੇ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ।