20.5 C
Toronto
Thursday, June 11, 2026
spot_img
Homeਪੰਜਾਬਖਹਿਰਾ ਨੇ ਰਾਣਾ ਗੁਰਜੀਤ ਦੀ ਤੁਲਨਾ ਰਾਮ ਰਹੀਮ ਨਾਲ ਕੀਤੀ

ਖਹਿਰਾ ਨੇ ਰਾਣਾ ਗੁਰਜੀਤ ਦੀ ਤੁਲਨਾ ਰਾਮ ਰਹੀਮ ਨਾਲ ਕੀਤੀ

ਕਿਹਾ, ਆਰਥਿਕ ਪੱਖੋਂ ਰਾਣਾ ਗੁਰਜੀਤ ਦੂਜਾ ਰਾਮ ਰਹੀਮ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਕੈਬਨਿਟ ਮੰਤਰੀ ਰਾਣਾ ਗੁਰਜੀਤ ਦੀ ਤੁਲਨਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਣਾ ਗੁਰਜੀਤ ਆਰਥਿਕ ਪੱਖੋਂ ਦੂਜਾ ਰਾਮ ਰਹੀਮ ਹੈ। ਖਹਿਰਾ ਨੇ ਇਲਜ਼ਾਮ ਲਾਇਆ ਕਿ ਰਾਣਾ ਗੁਰਜੀਤ ਨੇ ਪਤਾ ਨਹੀਂ ਕਿੰਨੀਆਂ ਹੀ ਕੰਪਨੀਆਂ ਨਾਲ ਗੰਢ-ਤੁੱਪ ਕਰਕੇ ਰੇਤੇ ਦੀਆਂ ਖੱਡਾਂ ਦੀ ਨਿਲਾਮੀ ਵਿੱਚ ਆਪਣਾ ਮੁਨਾਫਾ ਕਮਾਇਆ ਹੈ।
ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਆਰ.ਜੇ. ਟੈਕਸ ਫੈਬ ਨਾਂ ਦੀ ਰਾਣਾ ਗੁਰਜੀਤ ਦੀ ਘਰੇਲੂ ਟੈਕਸ ਕੰਪਨੀ ਨੇ ਖੱਡਾਂ ਦੀ ਨਿਲਾਮੀ ਵਿਚ ਸਾਢੇ ਕਰੋੜ ਰੁਪਏ ਲਗਾਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਆਪਣੇ ਦਾਗੀ ਮੰਤਰੀ ਨੂੰ ਕੈਬਨਿਟ ਵਿਚੋਂ ਕੱਢਣ। ਖਹਿਰਾ ਨੇ ਕਿਹਾ ਕਿ ਸਰਕਾਰ ਵੱਲੋਂ ਵਨ ਟਾਈਮ ਸੈਟਲਮੈਂਟ ਵਿਚ ਕਾਂਗਰਸੀਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ।

 

RELATED ARTICLES
POPULAR POSTS