ਪਿਛਲੇ ਸਾਲ ਜਲੰਧਰ ‘ਚ ਆਰਐਸਐਸ ਪੰਜਾਬ ਦੇ ਪ੍ਰਧਾਨ ਜਗਦੀਸ਼ ਗਗਨੇਜਾ ‘ਤੇ ਹੋਇਆ ਸੀ ਹਮਲਾ ਤੇ ਬਾਅਦ ‘ਚ ਹੋ ਗਈ ਸੀ ਮੌਤ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਅੱਜ ਸਵੇਰੇ ਆਰ ਐਸ ਐਸ ਦੇ ਸੀਨੀਅਰ ਆਗੂ ਰਵਿੰਦਰ ਗੋਸਾਈਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਸਾਈਂ ਨੂੰ ਘਰ ਦੇ ਨੇੜੇ ਹੀ ਗੋਲੀਆਂ ਮਾਰੀਆਂ ਗਈਆਂ। ਗੋਲੀਆਂ ਵੱਜਣ ਤੋਂ ਬਾਅਦ ਰਵਿੰਦਰ ਦੀ ਮੌਤ ਮੌਕੇ ‘ਤੇ ਹੀ ਹੋ ਗਈ। ਮ੍ਰਿਤਕ ਦੀ ਉਮਰ 60 ਸਾਲ ਦੇ ਕਰੀਬ ਹੈ ਤੇ ਉਹ ਲੰਮੇ ਸਮੇਂ ਤੋਂ ਆਰ ਐਸ ਐਸ ਨਾਲ ਜੁੜਿਆ ਹੋਇਆ ਸੀ। ਇਹ ਘਟਨਾ ਲੁਧਿਆਣਾ ਦੇ ਬਸਤੀ ਜੋਧੇਵਾਲ ਥਾਣੇ ਅਧੀਨ ਪੈਂਦੇ ਕੈਲਾਸ਼ ਨਗਰ ਦੀ ਗਲੀ ਨੰਬਰ ਤਿੰਨ ਵਿੱਚ ਵਾਪਰੀ। ਚੇਤੇ ਰਹੇ ਕਿ ਪਿਛਲੇ ਸਾਲ ਆਰ.ਐਸ.ਐਸ. ਪੰਜਾਬ ਦੇ ਮੁਖੀ ਜਗਦੀਸ਼ ਗਗਨੇਜਾ ਦਾ ਜਲੰਧਰ ਵਿਚ ਕਤਲ ਹੋ ਗਿਆ ਸੀ। ਰਵਿੰਦਰ ਗੋਸਾਈਂ ਦੇ ਕਤਲ ਦੀ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਸਮੇਤ ਬਹੁਤ ਸਾਰੇ ਆਗੂਆਂ ਨੇ ਨਿੰਦਾ ਕਰਦਿਆਂ ਜਾਂਚ ਕਰਾਉਣ ਦੀ ਗੱਲ ਕਹੀ ਹੈ।
ਰਵਿੰਦਰ ਗੋਸਾਈਂ ਦੀ ਦਿਨ-ਦਿਹਾੜੇ ਹੋਈ ਹੱਤਿਆ ਦੀ ਆਮ ਆਦਮੀ ਪਾਰਟੀ ਪੰਜਾਬ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ। ਸੀਨੀਅਰ ਆਗੂ ਸੁਖਪਾਲ ਖਹਿਰਾ ਅਤੇ ਅਮਨ ਅਰੋੜਾ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …