Breaking News
Home / ਪੰਜਾਬ / ਪੰਜਾਬ ਦੇ ਮੁਲਾਜ਼ਮਾਂ ਦੀ ਦੀਵਾਲੀ ਪਈ ਫਿੱਕੀ

ਪੰਜਾਬ ਦੇ ਮੁਲਾਜ਼ਮਾਂ ਦੀ ਦੀਵਾਲੀ ਪਈ ਫਿੱਕੀ

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੇਣ ਤੋਂ ਕੀਤੀ ਨਾਂਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦਾ ਖਜ਼ਾਨਾ ਮੰਦੀ ਦੇ ਦੌਰ ਵਿਚੋਂ ਗੁਜਰ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਦੀ ਦੀਵਾਲੀ ਵੀ ਸੁੱਕੀ ਲੰਘੇਗੀ ਕਿਉਂਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਪੰਜਾਬ ਦੇ ਮੁਲਾਜ਼ਮਾਂ ਨੂੰ ਜਨਵਰੀ ਅਤੇ ਜੁਲਾਈ 2017 ਤੋਂ ਡੀਏ ਦੀਆਂ ਦੋ ਕਿਸ਼ਤਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਕਾਰਨ ਇੰਝ ਲੱਗ ਰਿਹਾ ਹੈ ਕਿ ਇਸ ਵਾਰ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਮੁਲਾਜ਼ਮ ਵੀ ਕਾਲੀ ਦਿਵਾਲੀ ਮਨਾਉਣਗੇ। ਧਿਆਨ ਰਹੇ ਇਸ ਤੋਂ ਪਹਿਲਾਂ ਇਸ ਮਾਮਲੇ ਨੂੰ ਲੈਕੇ ਮੁਲਾਜ਼ਮ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਟ੍ਰੇਲਰ ਵਿਖਾ ਚੁੱਕੇ ਹਨ।

 

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …