ਦੀਵਾਲੀ ਦਾ ਤਿਉਹਾਰ ਵਾਤਾਵਰਣ ਨੂੰ ਬਿਨਾ ਕੋਈ ਨੁਕਸਾਨ ਪਹੁੰਚਾਏ ਮਨਾਉਣ ਦਾ ਦਿੱਤਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਹਰੇਕ ਲਈ ਤਰੱਕੀ ਤੇ ਖੁਸ਼ਹਾਲੀ ਲਿਆਵੇਗਾ। ਮੁੱਖ ਮੰਤਰੀ ਨੇ ਦੀਵਾਲੀ ਦਾ ਤਿਉਹਾਰ ਵਾਤਾਵਰਣ ਨੂੰ ਬਿਨਾ ਕੋਈ ਨੁਕਸਾਨ ਪਹੁੰਚਾਏ ਮਨਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਆਖਿਆ ਕਿ ਆਓ, ਇਸ ਪਵਿੱਤਰ ਦਿਹਾੜੇ ਮੌਕੇ ਅਸੀਂ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਵੀ ਯਾਦ ਕਰੀਏ ਜੋ ਦਿਨ-ਰਾਤ ਸਰਹੱਦਾਂ ਦੀ ਰਾਖੀ ਕਰਕੇ ਸਾਨੂੰ ਸਾਡੇ ਤਿਉਹਾਰ ਅਮਨ-ਸ਼ਾਂਤੀ ਨਾਲ ਮਨਾਉਣ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਇਸ ਦਿਨ ‘ਤੇ ਉਨ੍ਹਾਂ ਗਰੀਬਾਂ ਲਈ ਵੀ ਕੁਝ ਪਲ ਕੱਢਣ ਦੀ ਅਪੀਲ ਕੀਤੀ ਜੋ ਅਜਿਹੇ ਤਿਉਹਾਰਾਂ ਦੀਆਂ ਖੁਸ਼ੀਆਂ ਦਾ ਹਿੱਸਾ ਬਣਨ ਤੋਂ ਵਾਂਝੇ ਰਹਿ ਜਾਂਦੇ ਹਨ।

