ਰਾਹੁਲ ਗਾਂਧੀ ਨੇ ਵੀ ਗੋਸਾਈਂ ਦੇ ਕਤਲ ਦੀ ਕੀਤੀ ਨਿਖੇਧੀ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਸ਼ਹਿਰ ਵਿਚ ਪਿਛਲੇ ਦਿਨ ਮੰਗਲਵਾਰ ਨੂੰ ਆਰ.ਐਸ.ਐਸ. ਆਗੂ ਰਵਿੰਦਰ ਗੁਸਾਈਂ ਦਾ ਕਤਲ ਹੋ ਗਿਆ ਸੀ। ਕਾਤਲਾਂ ਵੱਲੋਂ ਕਤਲ ਸਮੇਂ ਵਰਤਿਆ ਗਿਆ ਮੋਟਰ ਸਾਈਕਲ ਪੁਲਿਸ ਨੇ ਫੱਗੂਵਾਲ ਤੋਂ ਬਰਾਮਦ ਕਰ ਲਿਆ ਹੈ। ਸੀਸੀ ਟੀਵੀ ਫੁਟੇਜ਼ ਵਿਚ ਸਾਹਮਣੇ ਆਇਆ ਸੀ ਕਿ ਰਵਿੰਦਰ ਗੋਸਾਈਂ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲੀਆਂ ਮਾਰੀਆਂ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ।
ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਆਰ.ਐਸ.ਐਸ. ਆਗੂ ਰਵਿੰਦਰ ਗੁਸਾਈਂ ਦੇ ਕਤਲ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਰੋਸਾ ਦਿਵਾਇਆ ਸੀ ਕਿ ਪੁਲਿਸ ਦੇ ਹੱਥ ਪੁਖ਼ਤਾ ਸਬੂਤ ਲੱਗੇ ਹਨ। ਇਨ੍ਹਾਂ ਸਬੂਤਾਂ ਦੇ ਅਧਾਰ ‘ਤੇ ਗੋਸਾਈਂ ਦੇ ਹਤਿਆਰੇ ਜਲਦ ਗ੍ਰਿਫਤਾਰ ਹੋਣਗੇ। ਇਸੇ ਦੌਰਾਨ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਆਮ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਗੋਸਾਈਂ ਦੇ ਘਰ ਪੁੱਜੇ। ਇਸ ਮੌਕੇ ਬਿੱਟੂ ਨੇ ਕਿਹਾ ਕਿ ਇਸ ਹਮਲੇ ਵਿਚ ਵਿਦੇਸ਼ੀ ਤਾਕਤਾਂ ਦਾ ਹੱਥ ਹੈ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …