Breaking News
Home / ਕੈਨੇਡਾ / ਸ਼ਹੀਦ ਭਗਤ ਸਿੰਘ, ਰਾਜਗੂਰੁ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ 27 ਮਾਰਚ ਨੂੰ

ਸ਼ਹੀਦ ਭਗਤ ਸਿੰਘ, ਰਾਜਗੂਰੁ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ 27 ਮਾਰਚ ਨੂੰ

logo-2-1-300x105ਬਰੈਂਪਟਨ/ਬਿਊਰੋ ਨਿਊਜ਼
ਇੰਡੋ ਕਨੇਡੀਅਨ ਵਰਕਰਜ਼ ਐਸੋਸੀਏਸ਼ਨ ਵੱਲੋਂ ਇਸ ਸਾਲ ਸ਼ਹੀਦ ਭਗਤ ਸਿੰਘ, ਰਾਜਗੂਰੁ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ 27 ਮਾਰਚ ਦਿਨ ਐਤਵਾਰ ਨੂੰ ਸ਼ਾਮ 1.30 ਵਜੇ ਪੀਅਰਸਨ ਥਿਏਟਰ, 150 ਸੈਂਟਰਲ ਪਾਰਕ ਡਰਾਇਵ, ਬਰੈਂਪਟਨ ਵਿਖੇ ਮਨਾਇਆ ਜਾ ਰਿਹਾ ਹੈ । ਜਸਪਾਲ ਢਿੱਲੋਂ ਦੁਆਰਾ ਨਿਰਦੇਸ਼ਤ ਅਤੇ ਉਂਕਾਰਪ੍ਰੀਤ ਦਾ ਲਿਖਿਆ ਨਾਟਕ ‘ਰੋਟੀ ਵਾਇਆ ਲੰਡਨ’ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੀਤ, ਕਵਿਤਾਵਾਂ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਜਾਵੇਗੀ। ਪ੍ਰੋਗਰਾਮ ਦੀ ਦਾਖਲਾ ਟਿਕਟ ਸਿਰਫ $6 ਹੈ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਦਾਖਲਾ ਬਿਲਕੁਲ ਮੁਫਤ ਹੋਵੇਗਾ।  ਹੋਰ ਜਾਣਕਾਰੀ ਲਈ ਸੁਰਿੌਦਰ ਸਿੰਘ ਸੰਧੂ ਨਾਲ 416 721 9671 ਜਾਂ ਅਮ੍ਰਿੰਤ ਢਿੱਲੋਂ ਨਾਲ 416 873 6456 ਤੇ  ਸੰਪਰਕ ਕੀਤਾ ਜਾ ਸਕਦਾ ਹੈ। ਟਿਕਟ ਪ੍ਰੋਗਰਾਮ ਵਾਲੇ ਦਿਨ ਪ੍ਰਪਤ ਕੀਤੀ ਜਾ ਸਕਦੀ ਹੈ। ਮਹਾਨ ਸ਼ਹੀਦਾਂ ਨੂੰ ਅਕੀਦਤ ਭੇਂਟ ਕਰਨ ਲਈ ਲੋਕਾਂ ਨੂੰ ਇਸ ਪ੍ਰੋਗਰਾਮ ਵਿਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।

Check Also

ਆਸਕਰ ਲਈ ਫਿਲਮ ‘ਲਾਪਤਾ ਲੇਡੀਜ਼’ ਦੀ ਚੋਣ

ਟੋਰਾਂਟੋ ਦੇ ਕੌਮਾਂਤਰੀ ਫਿਲਮ ਮੇਲੇ ‘ਚ ਵੀ ‘ਲਾਪਤਾ ਲੇਡੀਜ਼’ ਨੂੰ ਦਿਖਾਇਆ ਗਿਆ ਸੀ ਚੇਨਈ/ਬਿਊਰੋ ਨਿਊਜ਼ …